ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਕਾਲੇ ਕਾਨੂੰਨ ਦੀਆਂ ਕਾਪੀਆਂ ਸੜ ਕੇ ਮਨਾਈ ‘ਕਾਲੀ ਲੋਹੜੀ’

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਖੇਤੀਬਾੜੀ ਸਬੰਧੀ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਮੰਗਲਵਾਰ ਸ਼ਾਮ ਨੂੰ ਕਾਲੀ ਲੋਹੜੀ ਮਨਾਈ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਆਈਏਐਸ (ਸੇਵਾਮੁਕਤ) ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਥਾਨਕ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਕਾਲੀ ਲੋਹੜੀ ਬਾਲ ਕੇ ਤਿੰਨੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਫੌਰੀ ਰੱਦ ਕਰਨ ਮੰਗ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਹੱਡ ਚੀਰਵੀਂ ਠੰਢ ਵਿੱਚ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਇਨਸਾਫ਼ ਲਈ ਲੜੀਵਾਰ ਧਰਨੇ ਉੱਤੇ ਬੈਠਾ ਹੈ। ਅਜਿਹੇ ਵਿੱਚ ਹਰੇਕ ਨਾਗਰਿਕ ਫਰਜ਼ ਬਣਦਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਸਮਰਥਨ ਕਰਦੇ ਹੋਏ ਕਾਲੀ ਲੋਹੜੀ ਮਨਾਉਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼ੁਰੂ ਤੋਂ ਹੀ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜਦੇ ਆ ਰਹੇ ਹਨ ਅਤੇ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬੋਝ ਥੱਲੇ ਦੱਬਿਆ ਕਿਸਾਨ ਪਹਿਲਾਂ ਹੀ ਖ਼ੁਦਕੁਸ਼ੀਆਂ ਕਰਨ ਦੇ ਰਾਹ ਪਿਆ ਹੋਇਆ ਹੈ ਅਤੇ ਹੁਣ ਧਰਨੇ ’ਤੇ ਬੈਠੇ ਬਜ਼ੁਰਗ ਕਿਸਾਨ ਵੀ ਆਏ ਦਿਨ ਫੌਤ ਹੋ ਰਹੇ ਹਨ।
ਇਸ ਮੌਕੇ ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ ਸੋਢੀ, ਗਗਨਪ੍ਰੀਤ ਸਿੰਘ ਬੈਂਸ, ਡਾ. ਮੇਜਰ ਸਿੰਘ, ਪਰਮਜੀਤ ਸਿੰਘ ਪੰਮਾ, ਸੰਤੋਖ ਸਿੰਘ ਸੰਧੂ, ਬਲਜੀਤ ਸਿੰਘ ਜਗਤਪੁਰਾ, ਅਮਨਦੀਪ ਸਿੰਘ, ਰਜਿੰਦਰ ਸਿੰਘ ਸੇਠੀ, ਬਲਬੀਰ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਜਗਤਾਰ ਸਿੰਘ, ਹਰਪਾਲ ਸਿੰਘ ਬਰਾੜ, ਬੀਬੀ ਅਮਰਜੀਤ ਕੌਰ, ਕਰਨ ਰਾਣਾ, ਜੈਲੀ ਜਗਤਪੁਰਾ, ਸਤਬੀਰ ਸਿੰਘ, ਸੁਰਿੰਦਰ ਸਿੰਘ ਕਲੇਰ, ਸੁਖਬੀਰ ਸਿੰਘ, ਨਰਿੰਦਰ ਸਿੰਘ, ਸੰਨੀ ਸਿੰਘ, ਪ੍ਰੀਤ ਸਿੰਘ, ਸੰਦੀਪ ਸਿੰਘ, ਜਸਕਰਨ ਸਿੰਘ, ਗੁਰਤੇਜ ਸਿੰਘ, ਬਲਬੀਰ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…