nabaz-e-punjab.com

ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸੰਧੂ ਨੂੰ ਕੀਤਾ ਪਾਰਟੀ ’ਚੋਂ ਬਾਹਰ

ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 12 ਮਾਰਚ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰਾਂ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਇਕਬਾਲ ਸਿੰਘ ਸੰਧੂ ਪਿਛਲੇ ਕੁਝ ਸਮੇਂ ਤੋ ਕਾਂਗਰਸ ਪਾਰਟੀ ਨਾਲ ਰਲ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਪਾਰਟੀ ਵਿਰੋਧੀ ਅਤੇ ਸਾਜ਼ਿਸ਼ਾਂ ਕਰ ਰਿਹਾ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੌਰ ਕੀਤਾ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਇਕਬਾਲ ਸਿੰਘ ਸੰਧੂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਪਾਰਟੀ ’ਚੋਂ ਕੱਢਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਅੱਗੇ ਤੋਂ ਪਾਰਟੀ ਅੰਦਰ ਮਜ਼ਬੂਤੀ ਨੂੰ ਕਾਇਮ ਰੱਖਿਆ ਜਾ ਸਕੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਤੋ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਨੇ ਲੰਬੇ ਸਮੇ ਤੋਂਂ ਨੁਮਾਇੰਦਗੀ ਕੀਤੀ ਹੈ ਅਤੇ ਅੱਜ ਵੀ ਇਸ ਹਲਕੇ ਦੀ ਜ਼ਿੰਮੇਵਾਰੀ ਵੀ ਉਨਾਂ ਦੇ ਕੋਲ ਹੀ ਹੈ ਅਤੇ ਰਵਿੰਦਰ ਸਿੰਘ ਬ੍ਰਹਮਪੂਰਾ ਇਸ ਹਲਕੇ ਦੇ ਸਾਬਕਾ ਵਿਧਾਇਕ ਵੀ ਹਨ ਅਤੇ ਇਸ ਹਲਕੇ ਦੀ ਜ਼ਿੰਮੇਵਾਰੀ ਅੱਜ ਵੀ ਉਨ੍ਹਾਂ ਦੇ ਕੋਲ ਹੈ।
ਉਨਾਂ ਨੇ ਕਿਹਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਜੀ ਪਾਰਟੀ ਦੇ ਸੀਨੀਅਰ ਅਤੇ ਸਤਿਕਾਰਯੋਗ ਆਗੂ ਹਨ, ਜਿਨਾਂ ਦੀ ਪਾਰਟੀ ਨੂੰ ਦੇਣ, ਪੰਜਾਬ ਪ੍ਰਤੀ ਕੀਤੀ ਕੁਰਬਾਨੀ ਅਤੇ ਪ੍ਰਕਾਸ਼ ਸਿੰਘ ਬਾਦਲ ਨਾਲ ਸਾਰੀ ਉਮਰ ਵਫ਼ਾਦਾਰੀ ਨਾਲ ਨਿਭਾਈ ਸਾਂਝ ਦਾ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਤਿਕਾਰ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ। ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਬਹੁਤ ਵੱਡੀ ਪਾਰਟੀ ਹੈ ਅਤੇ ਪਾਰਟੀ ਦੀ ਮਜਬੂਤੀ ਤੋੜਨ ਦੀ ਕਿਸੇ ਨੂੰ ਵੀ ਦਖਲਅੰਦਾਜੀ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀ ਕਰੇਗਾ। ਉਨਾਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਤੋਂ ਬਿਨਾਂ ਕਿਸੇ ਵੀ ਆਗੂ ਨੂੰ ਦੂਸਰੇ ਹਲਕੇ ਵਿਚ ਦਖਲਅੰਦਾਜੀ ਕਰਨ ਦੀ ਅਜਿਹੀ ਇਜਾਜਤ ਨਹੀ ਦਿੱਤੀ ਜਾ ਸਕਦੀ । ਇਸ ਕਰਕੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ’ਚੋਂ ਕੱਢਿਆ ਜਾਂਦਾ ਹੈ। ਜਿਸਦਾ ਸ਼੍ਰੋਮਣੀ ਅਕਾਲੀ ਦਲ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਕੋਈ ਸਬੰਧ ਨਹੀਂ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…