ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ: ਮੁਹਾਲੀ ਹਲਕੇ ਦੇ ਸਰਕਲ ਡੈਲੀਗੇਟਾਂ ਦਾ ਆਮ ਇਜਲਾਸ

ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਭਰਵੀਂ ਮੀਟਿੰਗ, ਡੈਲੀਗੇਟ ਚੋਣ ਦੇ ਅਧਿਕਾਰ ਕਾਰਜਕਾਰੀ ਪ੍ਰਧਾਨ ਨੂੰ ਸੌਂਪੇ

ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਹਲਕੇ ਵਿੱਚ ਵਿਧਾਨ ਸਭਾ ਪੱਧਰੀ ਆਮ ਇਜਲਾਸ ਅੱਜ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਇਆ। ਜਿਸ ਦੀ ਅਗਵਾਈ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਚੋਣ ਆਬਜ਼ਰਵਰ ਰਣਜੀਤ ਸਿੰਘ ਗਿੱਲ ਅਤੇ ਉਪ ਆਬਜ਼ਰਵਰ ਕੁਲਦੀਪ ਕੌਰ ਕੰਗ ਨੇ ਕੀਤੀ। ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਹਰੇਕ ਪਾਰਟੀ ਵਰਕਰ ਦੀ ਮਿਹਨਤ ਦਾ ਆਦਰ ਕੀਤਾ ਜਾਵੇਗਾ ਅਤੇ ਡੈਲੀਗੇਟ ਚੋਣ ਦੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਜਲਾਸ ਵਿੱਚ 225 ਸਰਕਲ ਡੈਲੀਗੇਟਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ’ਤੇ ਵੱਖ-ਵੱਖ ਬੁਲਾਰਿਆਂ ਨੇ ਖੁੱਲ੍ਹ ਕੇ ਵਿਚਾਰ ਸਾਂਝੇ ਕੀਤੇ।
ਚੋਣ ਆਬਜ਼ਰਵਰ ਰਣਜੀਤ ਸਿੰਘ ਗਿੱਲ ਨੇ ਪਾਰਟੀ ਅਤੇ ਪੰਥ ਵਿਰੋਧੀ ਤਾਕਤਾਂ ਦਾ ਡਟ ਕੇ ਸਾਹਮਣਾ ਕਰਨ ਲਈ ਸਾਰੇ ਆਗੂਆਂ ਨੂੰ ਗਿਲੇ ਸ਼ਿਕਵੇ ਭੁਲਾ ਕੇ ਇੱਕਜੱੁਟ ਹੋਣ ਦੀ ਅਪੀਲ ਕੀਤੀ। ਉਪ ਆਬਜ਼ਰਵਰ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਕੁੱਝ ਆਗੂ ਗਲਤ ਤਰੀਕੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਮ ਵਰਤ ਕੇ ਪਾਰਟੀ ਵਰਕਰਾਂ ਅਤੇ ਸੰਗਤ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕਾਰਜਕਾਰੀ ਪ੍ਰਧਾਨ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁੱਟ ਹੋ ਕੇ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ। ਹਲਕਾ ਇੰਚਾਰਜ ਪਰਵਿੰਦਰ ਸਿੰਘ ਨੇ ਜ਼ਿਲ੍ਹਾ ਤੇ ਸੂਬਾ ਪੱਧਰ ਦੇ ਡੈਲੀਗੇਟ ਚੁਣਨ ਲਈ ਮਤਾ ਪੇਸ਼ ਕੀਤਾ। ਹਾਊਸ ਨੇ ਇਹ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪੇ ਗਏ। ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਸਟੇਜ ਸੰਭਾਲੀ।

ਇਸ ਮੌਕੇ ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਸਤਿੰਦਰ ਸਿੰਘ ਗਿੱਲ, ਕਰਮ ਸਿੰਘ ਬਾਬਰਾ, ਜਗਦੀਸ ਸਿੰਘ ਸਰਾਓ, ਸਿਮਰਨ ਸਿੰਘ ਢਿੱਲੋਂ, ਰਮਨਦੀਪ ਸਿੰਘ ਬਾਵਾ, ਨੰਬਰਦਾਰ ਹਰਵਿੰਦਰ ਸਿੰਘ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਜਸਬੀਰ ਸਿੰਘ ਜੱਸਾ, ਮਲਕੀਤ ਸਿੰਘ ਦਾਊਂ, ਸੁਖਵਿੰਦਰ ਸਿੰਘ ਛਿੰਦੀ, ਜਸਪ੍ਰੀਤ ਸਿੰਘ ਸੋਨੀ ਬੜੀ, ਬਲਵਿੰਦਰ ਸਿੰਘ ਲਖਨੌਰ, ਸਾਬਕਾ ਸਰਪੰਚ ਸੋਹਨ ਸਿੰਘ, ਨਵਜੋਤ ਸਿੰਘ ਚੱਪੜਚਿੜੀ, ਅਵਤਾਰ ਸਿੰਘ ਦਾਊ, ਅਮਨ ਪੂਨੀਆ, ਨਿਰਮਲ ਸਿੰਘ ਮਾਣਕਮਾਜਰਾ, ਗੁਰਪ੍ਰੀਤ ਸਿੰਘ ਤੰਗੋਰੀ, ਬਲਵੀਰ ਸਿੰਘ ਪੱਤੋਂ, ਗੁਰਵਿੰਦਰ ਸਿੰਘ ਬਾਕਰਪੁਰ, ਬਲਜੀਤ ਸਿੰਘ ਦੈੜੀ, ਹਰਿੰਦਰ ਸਿੰਘ, ਕਰਮਜੀਤ ਸਿੰਘ ਮੌਲੀ, ਕੁਲਦੀਪ ਸਿੰਘ ਬੈਂਰੋਪੁਰ, ਜਰਨੈਲ ਸਿੰਘ, ਕੇਸਰ ਸਿੰਘ ਬਲੌਂਗੀ), ਹਰਪਾਲ ਸਿੰਘ ਬਠਲਾਣਾ, ਨਵਾਬ ਸਿਆਊ, ਜੀਤ ਮੌਲੀ, ਟਿੱਕਾ ਸਰਪੰਚ ਨਗਾਰੀਂ, ਜੀਤ ਸਿੰਘ ਮੈਨੇਜਰ, ਗਿੰਦਾ ਕੈਲੋਂ, ਕੁਲਵੀਰ ਸਿੰਘ ਸੈਦਪੁਰ, ਅਮਰਦੀਪ ਸਿੰਘ ਚਾਚੋਮਾਜਰਾ, ਡਾ. ਹਰਪ੍ਰੀਤ ਸਿੰਘ ਮੌਜਪੁਰ, ਸੋਹਣ ਸਿੰਘ ਜੁਝਾਰ ਨਗਰ ਅਤੇ ਕਈ ਹੋਰ ਆਗੂ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਵੈੱਲਫੇਅਰ ਐਸੋਸੀਏਸ਼ਨਾਂ ਅਤੇ ਮੰਦਰ ਕਮੇਟੀਆਂ ਦੇ ਨੁਮਾਇੰਦਿਆਂ ਵੀ ਹਾਜ਼ਰ ਰਹੇ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…