Nabaz-e-punjab.com

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ 16 ਜ਼ਿਲ੍ਹਿਆਂ ਦੇ ਜ਼ਿਲ੍ਹਾ ਜਥੇਦਾਰਾਂ ਦੀ ਪਲੇਠੀ ਸੂਚੀ ਜਾਰੀ

ਪੰਥ ਦਰਦੀ ਤੇ ਪੰਜਾਬ ਪ੍ਰਤੀ ਸਮਰਪਿਤ ਭਾਵਨਾਂ ਰੱਖਣ ਵਾਲੇ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ: ਸੇਖਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਜਥੇਬੰਦਕ ਢਾਂਚਾ ਤਿਆਰ ਕਰਨ ਲਈ ਗਠਿਤ ਵਿਸ਼ੇਸ਼ ਪੰਜ ਮੈਂਬਰੀ ਕਮੇਟੀ ਨੇ ਜ਼ਿਲ੍ਹਾ ਜਥੇਦਾਰਾਂ ਦੀ ਪਲੇਠੀ ਸੂਚੀ ਜਾਰੀ ਕੀਤੀ ਗਈ। ਅੱਜ ਇੱਥੋਂ ਦੇ ਫੇਜ਼-11 ਵਿੱਚ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰ ਸੰਮੇਲਨ ਦੌਰਾਨ 16 ਜ਼ਿਲ੍ਹਿਆਂ ਦੇ ਜ਼ਿਲ੍ਹਾ ਜਥੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ।
ਇਸ ਮੌਕੇ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਥ ਦਰਦੀਆਂ ਅਤੇ ਪੰਜਾਬ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲੇ ਹਰ ਵਰਗ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪੁਰਾਤਨ ਅਕਾਲੀ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਡਟ ਕੇ ਪਹਿਰਾ ਦੇਵੇਗਾ ਜਦੋਂਕਿ ਦੂਜੀ ਰਵਾਇਤੀ ਰਾਜਸੀ ਪਾਰਟੀਆਂ ਵਿੱਚ ਭਾਈ ਭਤੀਜਾਵਾਦ ਅਤੇ ਅਪਰਾਧੀ ਬਿਰਤੀ ਵਾਲੇ ਲੋਕ ਭਾਰੂ ਹੈ ਪ੍ਰੰਤੂ ਉਨ੍ਹਾਂ ਦੀ ਜਥੇਬੰਦੀ ਵਿੱਚ ਸਿਰਫ਼ ਟਕਸਾਲੀ ਪਰਿਵਾਰਾਂ ਅਤੇ ਵਫ਼ਾਦਾਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਕਸਾਲੀ ਦਲ ਵੱਲੋਂ ਪੰਥਕ ਕਦਰਾਂ ਕੀਮਤਾਂ ’ਤੇ ਪਹਿਰਾ ਕਰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਏਜੰਡੇ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਦੱਸਿਆ ਕਿ ਗੁਰਪ੍ਰਤਾਪ ਸਿੰਘ ਰਿਆੜ ਨੂੰ ਕੌਮੀ ਮੀਤ ਪ੍ਰਧਾਨ, ਬਲਵਿੰਦਰ ਸਿੰਘ ਨੂੰ ਪ੍ਰਧਾਨ ਜ਼ਿਲ੍ਹਾ ਮੁਹਾਲੀ (ਦਿਹਾਤੀ), ਹਰਜੀਤ ਸਿੰਘ ਢਕੋਰਾਂ ਸਰਪੰਚ ਨੂੰ ਪ੍ਰਧਾਨ ਜ਼ਿਲ੍ਹਾ ਮੁਹਾਲੀ (ਐਸਸੀ ਵਿੰਗ), ਗੁਰਸੇਵ ਸਿੰਘ ਹਰਪਾਲਪੁਰ ਨੂੰ ਪ੍ਰਧਾਨ ਜ਼ਿਲ੍ਹਾ ਪਟਿਆਲਾ (ਦਿਹਾਤੀ), ਜਥੇਦਾਰ ਚੈਂਚਲ ਸਿੰਘ ਨੂੰ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਜਸਵੰਤ ਸਿੰਘ ਨੂੰ ਪ੍ਰਧਾਨ ਜ਼ਿਲ੍ਹਾ ਪਠਾਨਕੋਟ (ਦਿਹਾਤੀ), ਸਾਬਕਾ ਐਸਜੀਪੀਸੀ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ ਨੂੰ ਪ੍ਰਧਾਨ ਜ਼ਿਲ੍ਹਾ ਹੁਸ਼ਿਆਰਪੁਰ, ਬਲਦੇਵ ਸਿੰਘ ਚੇਤਾ ਨੂੰ ਪ੍ਰਧਾਨ ਜ਼ਿਲ੍ਹਾ ਨਵਾਂ ਸ਼ਹਿਰ, ਨਰਪਿੰਦਰ ਸਿੰਘ (ਬਿੱਟੂ ਸਰਪੰਚ) ਨੂੰ ਪ੍ਰਧਾਨ ਜ਼ਿਲ੍ਹਾ ਮਾਨਸਾ, ਗੁਰਪ੍ਰੀਤ ਸਿੰਘ ਕਲਕੱਤਾ ਨੂੰ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ), ਦਲਜੀਤ ਸਿੰਘ ਗਿੱਲ ਨੂੰ ਪ੍ਰਧਾਨ ਜ਼ਿਲ੍ਹਾ ਤਰਨਤਾਰਨ, ਸੁਰਿੰਦਰ ਸਿੰਘ ਕਿਸ਼ਨਪੁਰਾ ਨੂੰ ਪ੍ਰਧਾਨ ਜ਼ਿਲ੍ਹਾ ਰੂਪਨਗਰ, ਗੁਰਜੀਵਨ ਸਿੰਘ ਸਰੌਦ ਨੂੰ ਪ੍ਰਧਾਨ ਜ਼ਿਲ੍ਹਾ ਸੰਗਰੂਰ, ਗੁਰਜਿੰਦਰ ਸਿੰਘ ਗਰੇਵਾਲ ਨੂੰ ਪ੍ਰਧਾਨ ਜ਼ਿਲ੍ਹਾ ਫਾਜ਼ਿਲਕਾ, ਕਾਰਜ ਸਿੰਘ ਨੂੰ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਜਥੇਦਾਰ ਸਵਰਨ ਸਿੰਘ ਨੂੰ ਪ੍ਰਧਾਨ ਜ਼ਿਲ੍ਹਾ ਮੋਗਾ, ਦਲਜਿੰਦਰਬੀਰ ਸਿੰਘ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ), ਸਾਬਕਾ ਡਿਪਟੀ ਮੇਅਰ ਮੋਹਿੰਦਰ ਸਿੰਘ ਨੂੰ ਪ੍ਰਧਾਨ ਚੰਡੀਗੜ੍ਹ ਦੀ ਜ਼ਿੰਮੇਵਾਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਰਣਧੀਰ ਸਿੰਘ, ਕੰਵਲਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਹਰਦਿੱਤ ਸਿੰਘ, ਇਕਬਾਲ ਸਿੰਘ, ਕੰਵਰਪਾਲ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…