
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜ਼ਿਲ੍ਹਾ ਜਥੇਬੰਦੀ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਾਰਟੀ ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਸੀ ਸਲਾਹ-ਮਸ਼ਵਰੇ ਤੋਂ ਬਾਅਦ ਮੁਹਾਲੀ ਵਿੱਚ ਪਾਰਟੀ ਦੀ ਜ਼ਿਲ੍ਹਾ ਪੱਧਰੀ ਜਥੇਬੰਦੀ ਦਾ ਐਲਾਨ ਕੀਤਾ ਗਿਆ। ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ. ਮੇਜਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦਾ ਡਟ ਕੇ ਮੁਕਾਬਲਾ ਕਰੇਗਾ ਅਤੇ ਇਸ ਲਈ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਬੂਥ ਪੱਧਰੀ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਛੇਤੀ ਹੀ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਜਿਸ ਵਿੱਚ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ।
ਜਥੇਬੰਦੀ ਦੀ ਨਵੀਂ ਸੂਚੀ ਮੁਤਾਬਕ ਸੰਤੋਖ ਸਿੰਘ ਸੰਧੂ ਨੂੰ ਸੀਨੀਅਤ ਮੀਤ ਪ੍ਰਧਾਨ, ਰਜਿੰਦਰ ਸਿੰਘ ਸੇਠੀ, ਪਰਮਜੀਤ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਨੂੰ ਮੀਤ ਪ੍ਰਧਾਨ, ਲਖਬੀਰ ਸਿੰਘ ਸਕੱਤਰ, ਬਲਜੀਤ ਸਿੰਘ ਖੋਖਰ, ਪਵਿੱਤਰ ਸਿੰਘ ਨੂੰ ਸਕੱਤਰ, ਅਮਨਪ੍ਰੀਤ ਸਿੰਘ ਨੂੰ ਦਫ਼ਤਰ ਸਕੱਤਰ, ਬਲਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ, ਤਿਲਕ ਰਾਜ ਨੂੰ ਸਰਕਲ ਪ੍ਰਧਾਨ, ਦਵਿੰਦਰ ਸਿੰਘ ਰੀਹਲ ਨੂੰ ਬੀਸੀ ਵਿੰਗ ਦਾ ਪ੍ਰਧਾਨ, ਹਰਜਿੰਦਰ ਸਿੰਘ ਗਿੱਲ ਨੂੰ ਪ੍ਰਧਾਨ ਖਰੜ, ਤੇਜਿੰਦਰ ਸਿੰਘ ਨੂੰ ਪ੍ਰਧਾਨ ਕੁਰਾਲੀ, ਕਿਰਪਾ ਸ਼ੰਕਰ ਨੂੰ ਪ੍ਰਧਾਨ ਊਧਮ ਸਿੰਘ ਕਲੋਨੀ ਅਤੇ ਹਰਜਿੰਦਰ ਸਿੰਘ ਨੂੰ ਇੰਡਸਟਰੀ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।