nabaz-e-punjab.com

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਵਰਕਰਾਂ ਨੂੰ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇੱਕ ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚ ਕੇ ਕੀਤੀ ਜਾਣ ਵਾਲੀ ਸੰਗਤੀ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਲਾਮਬੰਦ ਹੋਣਾ ਸੁਰੂ ਕਰ ਦਿੱਤਾ ਹੈ। ਇਸ ਸਬੰਧ ਵਿੱਚ ਸ਼ੁਕਰਵਾਰ ਮੋਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਇਕ ਜੂਨ ਨੂੰ ਹੋਣ ਵਾਲੀ ਸੰਗਤੀ ਅਰਦਾਸ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਹੋਰਨਾਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਸੁਖਿੰਦਰ ਸਿੰਘ (ਬੱਬੀ ਬਾਦਲ) ਅਤੇ ਡਾ. ਮੇਜਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਹਿਤੈਸ਼ੀ ਅਤੇ ਪੰਥ ਹਿਤੈਸ਼ੀ ਹਰੇਕ ਸਖਸ਼ੀਅਤ ਨੂੰ ਇਸ ਅਰਦਾਸ ਵਿੱਚ ਸ਼ਮੂਲੀਅਤ ਦੀ ਸਨਿਮਰ ਬੇਨਤੀ ਹੈ ਕਿਉਂਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਕੇਵਲ ਪਾਰਟੀ ਦਾ ਹੀ ਨਹੀ ਸਗੋਂ ਹਰੇਕ ਸਿੱਖ ਦਾ ਫਰਜ਼ ਬਣਦਾ ਹੈ। ਮੀਟਿੰਗ ਵਿੱਚ ਗੁਰਮੇਲ ਸਿੰਘ ਮੋਜੋਵਾਲ, ਗਗਨਪ੍ਰੀਤ ਸਿੰਘ ਬੈਂਸ, ਬਲਜੀਤ ਸਿੰਘ ਜਗਤਪੁਰਾ, ਸੰਤੋਖ ਸਿੰਘ ਸੰਧੂ ਰਜਿੰਦਰ ਸਿੰਘ ਸੇਠੀ ਤੋਂ ਇਲਾਵਾ ਜਗਤਾਰ ਸਿੰਘ ਘੜੂੰਆਂ ਅਤੇ ਰਣਜੀਤ ਸਿੰਘ ਬਰਾੜ ਆਦਿ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਇੱਕ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਫਰੀਦਕੋਟ) ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕੀਤੇ ਗਏ ਸਨ। ਇਸ ਉਪਰੰਤ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਦੁੱਖਦਾਈ ਘਟਨਾਵਾਂ ਵਾਪਰੀਆਂ। ਇਸ ਸਬੰਧ ਵਿੱਚ ਸਿੱਖ ਸੰਗਤ ਵੱਲੋਂ ਇੱਕ ਜੂਨ ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹਰ ਸਾਲ ਅਰਦਾਸ ਕੀਤੀ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…