Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਕੰਮ ਕਰੇਗੀ: ਬੱਬੀ ਬਾਦਲ ਯੂਥ ਅਕਾਲੀ ਦਲ (ਬਾਦਲ) ਅਤੇ ਯੂਥ ਕਾਂਗਰਸ ਸਰਮਾਏਦਾਰ ਲੋਕਾਂ ਦੀ ਜਮਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਨੂੰ ਇੱਕ ਸ਼ਕਤੀਸ਼ਾਲੀ ਜਥੇਬੰਦੀ ਬਣਾਉਣ ਲਈ ਉੱਦਮੀ ਨੌਜਵਾਨਾਂ ਨੂੰ ਨਾਲ ਜੋੜਿਆ ਜਾਵੇਗਾ ਅਤੇ ਨੌਜਵਾਨ ਵਰਗ ਨੂੰ ਰਾਜਸੀ ਸ਼ਕਤੀ ਦੇ ਕੇ ਦੇਸ਼ ਤੇ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਉਹ ਭਵਿੱਖ ਵਿੱਚ ਵੱਡੀ ਕਾਮਯਾਬੀ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਿੰਡ ਲਾਂਡਰਾਂ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਇਲਾਕੇ ਦੇ ਉੱਦਮੀ ਨੌਜਵਾਨਾਂ ਵੱਲੋਂ ਸ੍ਰੀ ਬੱਬੀ ਬਾਦਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ (ਬਾਦਲ) ਅਤੇ ਯੂਥ ਕਾਂਗਰਸ ਸਰਮਾਏਦਾਰ ਲੋਕਾਂ ਦੀ ਜਮਾਤ ਬਣ ਕੇ ਰਹਿ ਗਈ ਹੈ। ਜਿਸ ਵਿੱਚ ਸਾਧਾਰਨ ਪਰਿਵਾਰਾਂ ਦੇ ਨੌਜਵਾਨਾਂ ਲਈ ਕੋਈ ਥਾਂ ਨਹੀਂ ਹੈ। ਸਗੋਂ ਹਰ ਵਾਰ ਚੋਣਾਂ ਵਿੱਚ ਇਹ ਦੋਵੇਂ ਰਵਾਇਤੀ ਪਾਰਟੀਆਂ ਨੌਜਵਾਨਾਂ ਨੂੰ ਗੁਮਰਾਹ ਕਰਕੇ ਅਤੇ ਝੂਠੇ ਸੁਪਨੇ ਦਿਖਾ ਕੇ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕਰਦੀਆਂ ਹਨ। ਪ੍ਰੰਤੂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਤਰੱਕੀ ਅਤੇ ਲੋਕ ਭਲਾਈ ਨੂੰ ਪਹਿਲ ਦੇਵੇਗੀ ਅਤੇ ਆਪਣੀਆਂ ਸੇਵਾਵਾਂ ਪੰਥ ਨੂੰ ਸਮਰਪਿਤ ਹੋ ਕੇ ਦਿੱਤੀਆਂ ਜਾਣਗੀਆਂ। ਇਸ ਮੌਕੇ ਯੂਥ ਆਗੂ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਰਮੁੱਖ ਸਿੰਘ ਸਿਆਊ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਮਨੌਲੀ, ਗੁਰਵਿੰਦਰ ਸਿੰਘ ਲਾਂਡਰਾਂ, ਪੁਨੀਤ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਿੰਦਰ ਸਿੰਘ, ਜਸਪਾਲ ਸਿੰਘ, ਜਗਰੂਪ ਸਿੰਘ ਸਿਆਊ, ਮਨਪ੍ਰੀਤ ਸਿੰਘ ਭਾਗੋਮਾਜਰਾ, ਹਰਪਾਲ ਸਿੰਘ, ਪ੍ਰਦੀਪ ਸਿੰਘ ਸੰਤੇਮਾਜਰਾ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਜਸਵੰਤ ਸਿੰਘ ਠਸਕਾ, ਇਕਬਾਲ ਸਿੰਘ, ਕਰਮਜੀਤ ਸਿੰਘ, ਕੰਵਰਪਾਲ ਬੁਰਜ, ਲਖਵਿੰਦਰ ਸਿੰਘ, ਮਾਨ ਸਿੰਘ, ਗੁਰਵਿੰਦਰ ਸਿੰਘ, ਪ੍ਰੀਤਮ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ