Nabaz-e-punjab.com

(Revised) ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਸੁਖਬੀਰ ਬਾਦਲ ਦੀ ਅਗਵਾਈ ਹੇਠ ਸੂਗਰ ਮਿੱਲ ਮੋਰਿੰਡਾ ਦੇ ਬਾਹਰ ਰੋਸ ਧਰਨਾ 30 ਨਵੰਬਰ ਨੂੰ

ਅਕਾਲੀ ਦਲ (ਅੰਮ੍ਰਿਤਸਰ) ਦੇ ਵਰਕਰਾਂ ਵੱਲੋਂ ਜੂਨੀਅਰ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ

ਕਰਨੈਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 29 ਨਵੰਬਰ:
ਪੰਜਾਬ ਸਰਕਾਰ ਵੱਲੋਂ ਕਿਸਾਨਾ ਦੇ ਗੰਨੇ ਦੀ ਬਕਾਇਆ ਰਾਸੀ ਅਦਾ ਨਾ ਕਰਨ ਦੇ ਰੋਸ ਵਜੋ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਲਕੇ 30 ਨਵੰਬਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 2 ਵਜੇ ਤੱਕ ਸੂਗਰ ਮਿੱਲ ਮੋਰਿੰਡਾ ਅੱਗੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਰੋਸ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਪੰਜਾਬ ਬੀਬੀ ਸਤਵੰਤ ਕੌਰ ਸੰਧੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਧਰਨੇ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਸਤਵੰਤ ਕੌਰ ਸੰਧੂ ਅਤੇ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿਰਫ 2 ਸਾਲਾਂ ਦੇ ਕਾਰਜਕਾਲ ਦੌਰਾਨ ਹੀ ਹਰ ਵਰਗ ਦੁੱਖੀ ਹੋ ਚੁੱਕਾ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਅਪਣੇ ਚੋਣ ਵਾਅਦੇ ਤਾਂ ਕੀ ਪੂਰੇ ਕਰਨੇ ਸਨ ਸਗੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਵੀ ਚਾਲੂ ਨਹੀ ਰੱਖ ਸਕੀ। ਉਨਾਂ ਕਿਹਾ ਕਿ ਪਿਛਲੇ ਸਾਲ ਦੇ ਗੰਨੇ ਦਾ ਬਕਾਇਆ ਵੀ ਅਜੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ ਜਦਕਿ ਇਸ ਸਾਲ ਦਾ ਸੀਜਨ ਸੁਰੂ ਹੋ ਚੁੱਕਾ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਰ ਹੋ ਕੇ ਸੂਗਰ ਮਿੱਲ ਮੋਰਿੰਡਾ ਅੱਗੇ ਰੋਸ ਧਰਨਾ ਦੇਣਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਰੋਸ ਧਰਨੇ ਵਿੱਚ ਜ਼ਿਲ੍ਹਾ ਮੁਹਾਲੀ, ਫਤਹਿਗੜ੍ਹ ਸਾਹਿਬ, ਰੂਪਨਗਰ ਆਦਿ ਤੋਂ ਕਿਸਾਨ ਅਤੇ ਪਾਰਟੀ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਜੁਗਰਾਜ ਸਿੰਘ ਮਾਨਖੇੜੀ, ਸ਼ਹਿਰੀ ਪ੍ਰਧਾਨ ਹਰਜੀਤ ਸਿੰਘ ਕੰਗ, ਜਸਵਿੰਦਰ ਸਿੰਘ ਛੋਟੂ, ਦਵਿੰਦਰ ਸਿੰਘ ਮਝੈਲ ਪ੍ਰਧਾਨ ਯੂਥ ਅਕਾਲੀ ਦਲ, ਕੌਂਸਲਰ ਜਗਪਾਲ ਸਿੰਘ ਜੌਲੀ, ਸਾਬਕਾ ਕੌਸਲਰ ਜਗਵਿੰਦਰ ਸਿੰਘ ਪੰਮੀ ਹਾਜ਼ਰ ਸਨ।
ਉਧਰ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮਿਤਸਰ) ਨੇ ਸੁਖਬੀਰ ਸਿੰਘ ਬਾਦਲ ਦਾ ਮੋਰਿੰਡਾ ਵਿਖੇ ਪਹੁੰਚਣ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅਕਾਲੀ ਦਲ ਅ ਦੇ ਹਲਕਾ ਮੋਰਿੰਡਾ ਦੇ ਇੰਚਾਰਜ ਸਰਬਜੀਤ ਸਿੰਘ ਜੱਸੀ ਨੇ ਦਸਿਆ ਕਿ ਇਹ ਫੈਸਲਾ ਅਕਾਲੀ ਦਲ ਅ ਦੀ ਹੰਗਾਮੀ ਇਕੱਤਰਤਾ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ਾਂ ਵਿੱਚ ਘਿਰੇੇ ਸੁਖਬੀਰ ਬਾਦਲ ਕਿਸਾਨਾਂ ਦੇ ਹੱਕ ਵਿੱਚ ਧਰਨੇ ਲਗਾ ਕੇ ਆਮ ਲੋਕਾਂ ਨੂੰ ਅਪਣੇ ਨਾਲ ਜੋੜ੍ਹਨਾ ਚਾਹੁੰਦੇ ਹਨ ਪ੍ਰੰਤੂ ਸਿੱਖ ਕੌਮ ਇਨ੍ਹਾਂ ਦੀਆਂ ਲੂੰਬੜ੍ਹ ਚਾਲਾਂ ਵਿੱਚ ਨਹੀਂ ਆਵੇਗੀ, ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਭਲਕੇ 30 ਨਵੰਬਰ ਨੂੰ ਮੋਰਿੰਡਾ ਵਿਖੇ ਕਿਸਾਨਾ ਦੇ ਹੱਕ ਚ ਰੋਸ ਧਰਨਾ ਦੇ ਕੇ ਅਪਣੀ ਖੋਈ ਹੋਈ ਸਾਖ ਨੂੰ ਬਹਾਲ ਕਰਨ ਦਾ ਯਤਨ ਕਰਨ ਦੀ ਕੋਸਿਸ ਕਰ ਰਹੇ ਹਨ। ਇਸ ਮੌਕੇ ਸੁਖਦੇਵ ਸਿੰਘ ਗੱਗੜਵਾਲ ਪ੍ਰਧਾਨ ਹਲਕਾ ਖਮਾਣੋਂ, ਚਰਨ ਸਿੰਘ ਮੋਰਿੰਡਾ, ਲਖਵਿੰਦਰ ਸਿੰਘ, ਗੁਰਜੀਤ ਸਿੰਘ ਮੰਗਾ ਪੰਜਕੋਹਾ, ਸਰਤੇਜ ਸਿੰਘ ਪਾਲੀ ਪੰਜਕੋਹਾ, ਦੇਵਿੰਦਰ ਸਿੰਘ ਖਮਾਣੋਂ ਆਦਿ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …