ਸ਼੍ਰੋਮਣੀ ਕਮੇਟੀ ਨੇ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੂਨ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਗਿਆਨੀ ਚਰਨਜੀਤ ਸਿੰਘ, ਢਾਡੀ ਜਥਾ ਗਿਆਨੀ ਜਸਵੀਰ ਸਿੰਘ, ਭਾਈ ਜਸਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਨਵਨੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਲਖਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਦਾ ਬਦਲਾ ਲੈ ਕੇ ਪਹਿਲੇ ਖ਼ਾਲਸਾ ਰਾਜ ਦੀ ਨੀਂਹ ਰੱਖੀ ਅਤੇ ਮੁਗ਼ਲਾਂ ਦੇ ਜਬਰ-ਜ਼ੁਲਮ ਦੇ ਸਤਾਏ ਲੋਕਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਅਤੇ ਕਿਰਤੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕ ਦਿਵਾਏ।
ਆਪ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਚੰਦੂਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਲੋਕਾਂ ਅਤੇ ਸੂਬੇ ਪ੍ਰਤੀ ਇਮਾਨਦਾਰੀ ਅਤੇ ਨੀਅਤ ਵਿੱਚ ਖੋਟ ਸਾਫ਼ ਝਲਕਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਖ਼ਰਚੇ ’ਤੇ ਆਪਣੇ ਬੌਸ ਅਰਵਿੰਦ ਕੇਜਰੀਵਾਲ ਨੂੰ ਹਵਾਈ ਝੂਟਿਆਂ ਰਾਹੀਂ ਖ਼ੁਸ਼ ਕਰਨ ’ਤੇ ਲੱਗੇ ਹਨ। ਇਸ ਕਰਕੇ ਮੁੱਖ ਮੰਤਰੀ ਸੂਬੇ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੇ ਹਨ। ਜਿਸਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਅਤੇ ਚਰਨਜੀਤ ਸਿੰਘ ਕਾਲੇਵਾਲ ਨੇ ਚੱਪੜਚਿੜੀ ਜੰਗੀ ਮੈਦਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਯੂਥ ਅਕਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਨਿੱਝਰ, ਅਕਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਕੁਲਦੀਪ ਕੌਰ ਕੰਗ, ਸਿਮਰਨਜੀਤ ਸਿੰਘ ਚੰਦੂਮਾਜਰਾ, ਐਸਜੀਪੀਸੀ ਦੇ ਮੈਨੇਜਰ ਗੁਰਬਖ਼ਸ਼ ਸਿੰਘ, ਮੀਤ ਮੈਨੇਜਰ ਸੁਖਵਿੰਦਰ ਸਿੰਘ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੂੰਧੋਂ ਸੰਗਤੀਆਂ, ਜਸਵੰਤ ਸਿੰਘ ਭੁੱਲਰ, ਜੋਗਿੰਦਰ ਸਿੰਘ ਸੌਂਧੀ, ਦਿਲਬਾਗ ਸਿੰਘ ਮੀਆਂਪੁਰ, ਹਰਜਿੰਦਰ ਸਿੰਘ, ਹਰਭਜਨ ਸਿੰਘ ਜੋਗੀ, ਹਰਦੇਵ ਸਿੰਘ ਦੇਵੀ, ਸੁਰਿੰਦਰ ਸਿੰਘ ਮਟੌਰ, ਜਥੇ ਸੰਤੋਖ ਸਿੰਘ, ਮਨਜਿੰਦਰ ਬਰਾੜ, ਗੁਰਰਤਨ ਸਿੰਘ, ਇੰਦਰਜੀਤ ਸਿੰਘ ਬੇਦੀ, ਰਵਿੰਦਰ ਸਿੰਘ ਖੇੜਾ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਬਲਵਿੰਦਰ ਸਿੰਘ ਟੌਹੜਾ, ਗੁਰਮੇਲ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਬਸਪ ਆਗੂ ਸੁਖਦੇਵ ਸਿੰਘ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਭਾਈ ਜੈਤਾ ਜੀ, ਪਰਦੀਪ ਸਿੰਘ ਭਾਰਜ, ਬਲਵਿੰਦਰ ਸਿੰਘ ਤਰਤੋਲੀ, ਭਾਈ ਸੁਖਦੇਵ ਸਿੰਘ, ਪ੍ਰਭਜੀਤ ਸਿੰਘ, ਪਰਵਿੰਦਰ ਸਿੰਘ ਤਸੋਲੀ, ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …