ਸ਼੍ਰੋਮਣੀ ਕਮੇਟੀ ਚੋਣਾਂ: ਵੋਟਾਂ ਬਣਾਉਣ ਲਈ ਦੋ ਮਹੀਨੇ ਦੀ ਮੋਹਲਤ ਮੰਗੀ

ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ:
ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਿੱਖ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਲਈ ਨੂੰ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਆਪਣੀ ਵੋਟ ਬਣਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ (ਸੈਕਟਰ-68) ਦੇ ਵਸਨੀਕਾਂ ਨੇ ਐਸਜੀਪੀਸੀ ਚੋਣਾਂ ਦੇ ਮੱਦੇਨਜ਼ਰ ਅੱਜ ਹਲਕਾ ਪਟਵਾਰੀ ਮੈਡਮ ਸੋਨਮ ਰਾਹੀਂ ਕਰੀਬ 400 ਫਾਰਮ ਭਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਰਵਾਏ।
ਇਸ ਮੌਕੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ, ਪੰਥਕ ਆਗੂ ਜਥੇਦਾਰ ਦਲਜੀਤ ਸਿੰਘ ਕੁੰਭੜਾ, ਮਨਜੀਤ ਸਿੰਘ ਮੇਵਾ, ਨੰਬਰਦਾਰ ਓਂਕਾਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਨੰਬਰਦਾਰ ਜਸਵੀਰ ਸਿੰਘ, ਅਜੈਬ ਸਿੰਘ, ਲਾਭ ਸਿੰਘ, ਮਨਦੀਪ ਸਿੰਘ ਅਤੇ ਹੋਰ ਮੋਹਤਵਰ ਵਿਅਕਤੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ ਫ਼ਾਰਮ ਭਰਨ ਦੀ ਭਲਕੇ 15 ਨਵੰਬਰ ਅੰਤਿਮ ਤਰੀਕ ਹੈ। ਪੰਥਕ ਆਗੂਆਂ ਦੇ ਇੱਕ ਸਾਂਝੇ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਆਮ ਨਾਗਰਿਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਵੋਟਾਂ ਬਣਾਉਣ ਲਈ ਦੋ ਮਹੀਨੇ ਦੀ ਹੋਰ ਮੋਹਲਤ ਦਿੱਤੀ ਜਾਵੇ। ਉਨ੍ਹਾਂ ਤਰਕ ਦਿੱਤਾ ਕਿ ਪਹਿਲਾਂ ਕਿਸਾਨ ਅਤੇ ਆਮ ਲੋਕ ਝੋਨਾ ਕੱਟਣ ਤੇ ਕਣਕ ਦੀ ਬਿਜਾਈ ਵਿੱਚ ਰੁੱਝੇ ਹੋਏ ਸਨ ਅਤੇ ਫਿਰ ਕੌਮੀ ਤਿਉਹਾਰ ਆ ਗਏ। ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਹਨ। ਇਸ ਲਈ ਪੰਥਕ ਸੋਚ ਰੱਖਣ ਵਾਲੇ ਵਿਅਕਤੀਆਂ ਅਤੇ ਨਵੇਂ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਢੁਕਵਾਂ ਸਮਾਂ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਬੰਧਤ ਅਮਲੇ ਵੱਲੋਂ ਪੋਲਿੰਗ ਬੂਥਾਂ ’ਤੇ ਜਾ ਕੇ ਸਿੱਖ ਵੋਟਰਾਂ ਦੀਆਂ ਵੋਟਾਂ ਨਹੀਂ ਬਣਾਈਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…