ਗੁਰਦਾਸਪੁਰ ਜ਼ਿਮਨੀ ਚੋਣ: ਸ਼ਿਵ ਸੈਨਾ ਹਿੰਦ ਨੇ ਦਿੱਤਾ ਕਾਂਗਰਸ ਨੂੰ ਬਿਨਾਂ ਸ਼ਰਤ ਸਮਰਥਨ

ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ਨੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਗੁਰਦਾਸਪੁਰ, 5 ਅਕਤੂਬਰ:
ਗੁਰਦਾਸਪੁਰ ਲੋਕ ਸਭਾ ਉਪ ਚੋਣ ਵਿੱਚ ਸ਼ਿਵ ਸੈਨਾ (ਹਿੰਦੂ) ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਆਪਣੀ ਪੂਰੀ ਟੀਮ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਕ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਖਾਲਿਸਤਾਨੀਆਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭਾਜਪਾ ਸਰਕਾਰ ਵਿੱਚ ਖਾਲਿਸਤਾਨ ਸਮਰਥਕਾਂ ਦੇ ਹੌਂਸਲੇ ਬੁਲੰਦ ਸਨ ਪਰ ਜਿਸ ਤਰ੍ਹਾਂ ਕਾਂਗਰਸ ਸਰਕਾਰ ਲਗਾਤਾਰ ਖਾਲਿਸਤਾਨ ਮੁਹਿੰਮ ਨੂੰ ਜੜ ਤੋਂ ਉਖਾੜ ਸੁੱਟਣ ਵਿੱਚ ਸਖਤ ਕਦਮ ਚੁੱਕ ਰਹੀ ਹੈ ਉਸਨੂੰ ਵੇਖਦਿਆਂ ਪਾਰਟੀ ਕਾਰਜਕਾਰਣੀ ਨੇ ਆਪਸੀ ਸਹਿਮਤੀ ਦੇ ਦੌਰਾਨ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੀ ਸੋਚ ਖਾਲਿਸਤਾਨ ਦੇ ਖ਼ਿਲਾਫ਼ ਹੈ। ਬੀਤੇ ਸਮੇਂ ਪੰਜਾਬ ਆਏ ਕਨੇਡਾ ਦੇ ਰੱਖਿਆ ਮੰਤਰੀ ਖਾਲਿਸਤਾਨ ਸਮਰਥਕ ਸੱਜਣ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਉਹਨਾਂ ਮੰਗ ਕੀਤੀ ਸੀ ਕਿ ਮੰਦਰਾਂ ਦੇ ਸੁਧਾਰ ਲਈ ਵਿਸ਼ੇਸ਼ ਪੈਕੇਜ ਦੀ ਵਿਵਸਥਾ ਕੀਤੀ ਜਾਵੇ। 1984 ਦੇ ਕਾਲੇ ਦੌਰ ਦੇ ਦੌਰਾਨ ਮਾਰੇ ਗਏ ਨਿਰਦੋਸ਼ ਹਿੰਦੂਆਂ ਦੇ ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾਵੇ ਅਤੇ ਪੰਜਾਬ ਵਿੱਚ ਗਊਆਂ ਦੀ ਸੁਰੱਖਿਆ ਅਤੇ ਰੱਖ ਰਖਾਓ ਲਈ ਖਾਸ ਪ੍ਰਬੰਧ ਕੀਤੇ ਜਾਣ। ਗਊ ਹੱਤਿਆ ਅਤੇ ਤਸਕਰੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨ ਬਣਾਇਆ ਜਾਵੇ ਅਤੇ ਪੰਜਾਬ ਵਿੱਚ ਸਾਰੇ ਹਿੰਦੂਆਂ ਦੀ ਸੁਰੱਖਿਆ ਲਈ ਸਖਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਸਮੇਤ ਸਮੂਹ ਕਾਂਗਰਸ ਨੇਤਾਵਾਂ ਨੇ ਉਹਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਸ਼ਿਵ ਸੈਨਾ ਦੀ ਦੇਸ਼ ਧਰਮ ਦੇ ਹਿੱਤ ਦੀਆਂ ਸਾਰੀਆਂ ਮੰਗਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ।
ਨਿਸ਼ਾਂਤ ਸ਼ਰਮਾ ਨੇ ਬੀਜੇਪੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਰੋੜਾਂ ਹਿੰਦੂਆਂ ਨੇ ਰਾਮ ਮੰਦਿਰ ਨਿਰਮਾਣ ਲਈ ਭਾਜਪਾ ਨੂੰ ਵੋਟ ਪਾਈ ਸੀ। ਕਰੋੜਾਂ ਹਿੰਦੂਆਂ ਨੇ ਰਾਮ ਮੰਦਿਰ ਨਿਰਮਾਣ ਦਾ ਸੁਫ਼ਨਾ ਸਾਕਾਰ ਕਰਨ ਲਈ ਭਾਜਪਾ ਨੂੰ ਪੂਰਨ ਬਹੁਮਤ ਦਿੱਤਾ। ਤਾਂ ਕਿ ਰਾਮ ਮੰਦਿਰ ਨਿਰਮਾਣ ਵਿੱਚ ਸਰਕਾਰ ਹਰ ਸਮੱਸਿਆ ਦਾ ਹੱਲ ਕਰਕੇ ਮੰਦਰ ਨਿਰਮਾਣ ਕਾਰਜ ਸ਼ੁਰੂ ਕਰਵਾਏ। ਪਰ ਨਾ ਤਾਂ ਰਾਮ ਮੰਦਿਰ ਦਾ ਨਿਰਮਾਣ ਹੀ ਸ਼ੁਰੂ ਹੋ ਸਕਿਆ ਅਤੇ ਕਸ਼ਮੀਰ ਵਿੱਚ ਧਾਰਾ 370 ਲਾਗੂ ਕਰਨ ਦਾ ਵਾਅਦਾ ਵੀ ਭਾਜਪਾ ਨੇ ਪੂਰਾ ਨਹੀ ਕੀਤਾ। ਭਾਜਪਾ ਨੇ ਰਾਮ ਮੰਦਰ ਅਤੇ ਧਾਰਾ 370 ਦੇ ਨਾਮ ਤੇ ਦੇਸ਼ ਦੀ ਜਨਤਾ ਨੂੰ ਠੱਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …