Share on Facebook Share on Twitter Share on Google+ Share on Pinterest Share on Linkedin ਸ਼ਿਵ ਸੈਨਾ ਹਿੰਦੂ ਵੱਲੋਂ ਡੀਸੀ ਮੁਹਾਲੀ ਨੂੰ ਅੱਜ ਦਿੱਤਾ ਜਾਵੇਗਾ ਮੰਗ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਪਿਛਲੇ ਦਿਨੀਂ ਬਣੀ ਨਵੀਂ ਪਾਰਟੀ ਸ਼ਿਵ ਸੈਨਾ ਹਿੰਦ ਦੀ ਪੰਜਾਬ ਇਕਾਈ ਦੇ ਚੇਅਰਮੈਨ ਰਜਿੰਦਰ ਧਾਲੀਵਾਲ, ਦੋਆਬਾ ਇਕਾਈ ਦੇ ਪ੍ਰਧਾਨ ਸ੍ਰੀ ਕੀਰਤ ਸਿੰਘ ਅਤੇ ਆਈ ਟੀ ਸੈਲ, ਪੰਜਾਬ ਦੇ ਪ੍ਰਧਾਨ ਸ੍ਰੀ ਅਤੁਲ ਸ਼ਰਮਾ ਨੇ ਸ਼ੋਸ਼ਲ ਮੀਡੀਆ ਵਿਚ ਹਿੰਦੂ ਧਰਮ ਦੇ ਖਿਲਾਫ ਚਲ ਰਹੀ ਪ੍ਰਚਾਰ ਸਮਗਰੀ ਤੇ ਰੋਸ ਜਾਹਿਰ ਕੀਤਾ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਸੰਬੰਧੀ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀਆਂ ਹਦਾਇਤਾਂ ’ਤੇ ਭਲਕੇ 22 ਜੂਨ ਨੂੰ ਪਾਰਟੀ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਹੈਡਕੁਆਰਟਰਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪਾਰਟੀ ਦੀ ਮੰਗ ਹੈ ਕਿ ਸੋਸ਼ਲ ਮੀਡੀਆ ਤੇ ਦੇਸ਼ ਵਿਰੋਧੀ ਅਤੇ ਸਨਾਤਨ ਧਰਮ ਵਿਰੋਧੀ ਪ੍ਰਚਾਰ ਨੂੰ ਬੈਨ ਕੀਤਾ ਜਾਵੇ। ਸਨਾਤਨ ਦੇਵੀ ਦੇਵਤਾਵਾਂ ਦੇ ਖਿਲਾਫ ਕੁਝ ਪ੍ਰਚਾਰ ਕਰਨ ਵਾਲਿਆਂ ਦੇ ਖ਼ਿਲਾਫ਼ ਕੇਸ ਦਰਜ ਹੋਣ, ਜੇਲ੍ਹਾਂ ਵਿੱਚ ਬੰਦ ਦਹਿਸ਼ਤਪਸੰਦਾਂ ਨੂੰ ਹੀਰੋ ਬਣਾਉਣ ਵਾਲਿਆਂ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਆਪਸੀ ਭਾਈਚਾਰਕ ਸਾਂਝ ਵਿੱਚ ਦਰਾਰ ਪਾਉਣ ਵਾਲਿਆਂ ਤੇ ਕਾਰਵਾਈ ਹੋਵੇ ਅਤੇ ਖਾਲਿਸਤਾਨੀ ਸਮੱਗਰੀ ਤੇ ਬੈਨ ਲਗਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ