Share on Facebook Share on Twitter Share on Google+ Share on Pinterest Share on Linkedin ਹਿੰਦੂ ਆਗੂ ਕਮਲੇਸ਼ ਤਿਵਾੜੀ ਕਤਲ ਮਾਮਲੇ ਵਿੱਚ ਕਾਨੂੰਨੀ ਚਾਰਾਜੋਈ ਕਰੇਗੀ ਸ਼ਿਵ ਸੈਨਾ: ਨਿਸ਼ਾਂਤ ਸ਼ਰਮਾ ਹਿੰਦੂ ਆਗੂ ਕਮਲੇਸ਼ ਤਿਵਾੜੀ ਦੇ ਹੱਕ ਵਿੱਚ ਲਖਨਊ ਜਾਣਗੇ ਸ਼ਿਵ ਸੈਨਾ (ਹਿੰਦ) ਦੇ ਕਾਰਕੁਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ: ਸ਼ਿਵ ਸੈਨਾ (ਹਿੰਦ) ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਬੀਤੇ ਦਿਨੀਂ ਲਖਨਊ ਵਿੱਚ ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼ਿਵ ਸੈਨਾ (ਹਿੰਦ) ਦੇ ਸੀਨੀਅਰ ਆਗੂਆਂ ਦੀ ਇਕ ਟੀਮ ਉਨ੍ਹਾਂ ਦੀ ਅਗਵਾਈ ਹੇਠ ਤਿਵਾੜੀ ਦੇ ਪਰਿਵਾਰ ਨੂੰ ਮਿਲ ਕੇ ਸਮੁੱਚੇ ਘਟਨਾਕ੍ਰਮ ਬਾਰੇ ਮੁੱਢਲੀ ਜਾਣਕਾਰੀ ਹਾਸਲ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਭਰ ਵਿੱਚ ਹਿੰਦੂ ਆਗੂਆਂ ਨੂੰ ਮਿਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ਼ਿਵ ਸੈਨਾ ਦਾ ਇਕ ਵਫ਼ਦ ਲਖਨਊ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰੇਗਾ ਅਤੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਿਵਾੜੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਹਿੰਦੂ ਆਗੂ ਤਿਵਾੜੀ ਦੇ ਕਾਤਲਾਂ ਨੂੰ ਸਜਾ ਦਿਵਾਉਣ ਲਈ ਉਹ ਲਖਨਊ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇਣਗੇ ਅਤੇ ਜੇਕਰ ਲੋੜ ਪਈ ਤਾਂ ਸ਼ਿਵ ਸੈਨਾ ਦੇ ਕਾਰਕੁਨ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ। ਸ੍ਰੀ ਸ਼ਰਮਾ ਨੇ ਕਿਹਾ ਕਿ ਯੋਗੀ ਸਰਕਾਰ ਵੱਲੋਂ ਤਿਵਾੜੀ ਨੂੰ ਪੁਲੀਸ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਵਿੱਚ ਲਾਪਰਵਾਹੀ ਵਰਤਣ ਦਾ ਨਤੀਜਾ ਹਿੰਦੂ ਆਗੂ ਤਿਵਾੜੀ ਦੇ ਕਤਲ ਦੇ ਰੂਪ ਵਿੱਚ ਸਾਡੇ ਸਾਹਮਣੇ ਆਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਿਵ ਸੈਨਾ ਆਗੂ ਤਿਵਾੜੀ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ