Share on Facebook Share on Twitter Share on Google+ Share on Pinterest Share on Linkedin ਬਲੀਦਾਨ ਦਿਵਸ: ਸ਼ਿਵ ਸੈਨਾ ਵੱਲੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਸ਼ਿਵ ਸੈਨਾ (ਹਿੰਦੂ) ਦੀ ਇੱਕ ਮੀਟਿੰਗ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਸ੍ਰੀਮਤੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਇੱਕ ਮਹਾਨ ਨੇਤਾ ਸਨ, ਉਹ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦੀ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਵਿੱਚ ਸ੍ਰੀਮਤੀ ਗਾਂਧੀ ਅਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਨੇ ਅਹਿਮ ਭੁਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ੍ਰੀਮਤੀ ਇੰਦਰਾ ਗਾਂਧੀ ਅਤੇ ਸ੍ਰ. ਬੇਅੰਤ ਸਿੰਘ ਨੇ ਆਪਣੀ ਕੁਰਬਾਨੀ ਦੇ ਦਿੱਤੀ ਸੀ। ਜਿਸ ਨੂੰ ਰਾਜ ਦੇ ਲੋਕ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਸਾਬਕਾ ਡੀਜੀਪੀ ਕੇਪੀਐਸ ਗਿੱਲ ਨੇ ਵੀ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਅਹਿਮ ਯੋਗਦਾਨ ਪਾਇਆ ਹੈ। ਸ਼ਿਵ ਸੈਨਿਕਾਂ ਨੇ ਸਾਬਕਾ ਪੁਲੀਸ ਮੁਖੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ