Share on Facebook Share on Twitter Share on Google+ Share on Pinterest Share on Linkedin ਸ਼ਿਵ ਵਰਮਾ ਵਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦੀ ਹਾਲਤ ਵਿਚ ਸੁਧਾਰ ਦੀ ਮੰਗ ਵਫਦ ਮੁਖ ਮੰਤਰੀ ਅਤੇ ਸਿਹਤ ਮੰਤਰੀ ਨਾਲ ਹਸਪਤਾਲ ਸਬੰਧੀ ਕਰੇਗਾ ਮੁਲਾਕਾਤ: ਸ਼ਿਵ ਵਰਮਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਅਪਰੈਲ: ਜਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ, ਦਿੱਗਜ਼ ਕਾਂਗਰਸੀ ਆਗੂ ਅਤੇ ਕੌਂਸਲਰ ਸ਼ਿਵ ਵਰਮਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਤੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸ਼ਿਵ ਵਰਮਾ ਨੇ ਕਿਹਾ ਕਿ ਨੈਸ਼ਨਲ ਹਾਈਵੇ 21 ਉਪਰ ਬਣੇ ਕੁਰਾਲੀ ਦੇ ਸਰਕਾਰੀ ਹਸਪਤਾਲ ਵਿਚ ਸਹੂਲਤਾਂ ਦੀ ਭਾਰੀ ਘਾਟ ਹੈ ਜਦਕਿ ਕਰੀਬ 40,000 ਦੀ ਆਬਾਦੀ ਵਾਲੇ ਸਹਿਰ ਅਤੇ ਕਰੀਬ 100 ਪਿੰਡਾਂ ਦੇ ਲੋਕਾਂ ਦਾ ਇਲਾਜ ਕਰਨ ਵਾਲਾ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮੌਜੂਦਾ ਡਾਕਟਰਾਂ ਦੀਆਂ ਅਸਾਮੀਆਂ ਤੁਰੰਤ ਭਰਨ ਦੀ ਲੋੜ ਹੈ ਤਾਂ ਜੋ ਇਲਾਕਾ ਵਾਸੀ ਸਿਹਤ ਸਹੂਲਤਾਂ ਦਾ ਲਾਹਾ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਸਿਰਫ ਰੈਫਰ ਹਸਪਤਾਲ ਬਣ ਕੇ ਰਹਿ ਗਿਆ ਹੈ। ਇਸ ਹਸਪਤਾਲ ਵਿਚ ਆਉਣ ਵਾਲੇ ਛੋਟੀ ਮੋਟੀ ਬਿਮਾਰੀ ਵਾਲੇ ਮਰੀਜਾਂ ਅਤੇ ਹਾਦਸਿਆਂ ਵਿਚ ਜ਼ਖਮੀ ਹੋਏ ਲੋਕਾਂ ਨੂੰ ਚੰਡੀਗੜ੍ਹ ਰੈਫਰ ਕਰ ਦਿਤਾ ਜਾਂਦਾ ਹੈ ਜਿਸ ਨਾਲ ਗਰੀਬ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿਚ ਡਾਕਟਰਾਂ ਦੀਆਂ ਸੱਤ ਪੋਸਟਾਂ ਹਨ ਪਰ ਇਥੇ ਸਿਰਫ ਤਿੰਨ ਹੀ ਡਾਕਟਰ ਹਨ। ਇਹ ਤਿੰਨੇ ਡਾਕਟਰ ਵਾਰੀ ਵਾਰੀ 24 ਘੰਟੇ ਡਿਊਟੀ ਦਿੰਦੇ ਹਨ। ਇਸ ਹਸਪਤਾਲ ਵਿਚ ਲੱਖਾਂ ਰੁਪਏ ਨਾਲ ਖਰੀਦੀ ਅਲਟਰਾ ਸਾਊਂਡ ਮਸ਼ੀਨ ਆਪਰੇਟਰ ਨਾ ਹੋਣ ਕਾਰਨ ਸਫੇਦ ਹਾਥੀ ਸਾਬਿਤ ਹੋ ਰਹੀ ਹੈ। ਇਸ ਹਸਪਤਾਲ ਵਿਚ ਸਪੈਲਿਸਟ ਡਾਕਟਰਾਂ ਦੀ ਕਮੀ ਹੋਣ ਕਾਰਨ ਇਥੇ ਬੈਡ ਖਾਲੀ ਪਏ ਹਨ ਤੇ ਸਰਕਾਰੀ ਹਸਪਤਾਲ ਦੀ ਬਿੰਲਡਿੰਗ ਭਾਵੇਂ ਵਧੀਆ ਬਣੀ ਹੋਈ ਹੈ ਪਰ ਸਹੁਲਤਾਂ ਦੀ ਘਾਟ ਕਾਰਨ ਇਹ ਖੰਡਰ ਬਣ ਰਹੀ ਹੈ। ਸ੍ਰੀ ਸ਼ਿਵ ਵਰਮਾ ਨੇ ਕਿਹਾ ਕਿ ਸਭ ਤੋਂ ਜਿਆਦਾ ਪ੍ਰੇਸ਼ਾਨੀ ਗਰਭਵਤੀ ਅੌਰਤਾਂ ਨੂੰ ਆਉਂਦੀ ਹੈ ਜੋ ਇਸ ਹਸਪਤਾਲ ਵਿਚ ਲੋੜੀਂਦੀਆਂ ਸਹੂਲੀਅਤਾਂ ਦੀ ਘਾਟ ਕਾਰਨ ਚੰਡੀਗੜ੍ਹ ਅਤੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਮਜਬੂਰ ਹਨ। ਸ਼ਿਵ ਵਰਮਾ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰ ਤੋਂ ਮੰਗ ਕੀਤੀ ਕਿ ਇਸ ਹਸਪਤਾਲ ਵੱਲ ਧਿਆਨ ਦੇ ਕੇ ਇਥੇ ਲੋਂੜੀਂਦੀਆਂ ਸਿਹਤ ਸਹੂਲਤਾਂ ਦਿਤੀਆਂ ਜਾਣ, ਇਸ ਨੂੰ ਅਪਗ੍ਰੇਡ ਕਰਕੇ ਇਥੇ ਟ੍ਰਾਮਾ ਸੈਂਟਰ ਬਣਾਇਆ ਜਾਵੇ ਤਾਂ ਜੋ ਲੋਕੀ ਇਸ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਕੁਰਾਲੀ ਦੇ ਲੋਕਾਂ ਦੀ ਇਸ ਵੱਡੀ ਸਮੱਸਿਆ ਦੇ ਹੱਲ ਲਈ ਉਹ ਪਾਰਟੀ ਪੱਧਰ ਤੋਂ ਉਪਰ ਉਠ ਕੇ ਉਪਰਾਲੇ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਦੇ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਹਸਪਤਾਲ ਦਾ ਬੁਰਾ ਹਾਲ ਹੋ ਗਿਆ ਸੀ।ੇ ਉਨ੍ਹਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਜਲਦ ਇੱਕ ਵਫਦ ਲੈਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰ ਨਾਲ ਮੁਲਾਕਾਤ ਕਰਨਗੇ ਤਾਂ ਜੋ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਦੀ ਲਮਕਦੀ ਅਧੂਰੀ ਮੰਗ ਨੂੰ ਪੂਰਾ ਕਰਵਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ