ਸ਼ਿਵਾਲਿਕ ਪਬਲਿਕ ਸਕੂਲ ਦਾ ਇਨਾਮ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਇੱਥੋਂ ਦੇ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਨੰਨ੍ਹੇ ਮੁੰਨ੍ਹੇ ਬੱਚਿਆਂ ਦੀਆਂ ਵੱਖ ਵੱਖ ਸ਼ਾਨਦਾਰ ਪੇਸ਼ਕਾਰੀਆਂ ਸਦਕਾ ਇਹ ਸਮਾਰੋਹ ਯਾਦਗਾਰੀ ਹੋ ਨਿੱਬੜਿਆ। ਇਸ ਪ੍ਰੋਗਰਾਮ ਵਿੱਚ ਨਰਸਰੀ ਅਤੇ ਕੇ.ਜੀ ਦੇ ਬੱਚਿਆਂ ਨੇ ਭਾਗ ਲਿਆ। ਸਮਾਰੋਹ ਦੀ ਆਰੰਭਤਾ ਗਣੇਸ਼ ਵੰਦਨਾ ਨਾਲ ਹੋਈ। ਇਸ ਮੌਕੇ ਹੈਪੀ ਸਾਂਗ, ਚੱਕ ਧੂਮ-ਧੂਮ, ਗੁਜਰਾਤੀ ਡਾਂਸ, ਗੋਆ ਡਾਂਸ, ਹਰਿਆਣਵੀਂ ਡਾਂਸ, ਬੰਗਾਲੀ ਡਾਂਸ, ਹਕੂਨਾ ਮਟਾਟਾ ਡਾਂਸ ਪੇਸ਼ ਕੀਤਾ ਗਿਆ। ਜਦੋਂ ਕਿ ਪੰਜਾਬੀ ਗਿੱਧਾ ਅਤੇ ਭੰਗੜਾ ਦਰਸ਼ਕਾ ਦੀ ਖਿੱਚ ਦਾ ਕੇਂਦਰ ਰਿਹਾ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਦੇ ਡਾਇਰੈਕਟਰ ਡੀ.ਐਸ. ਬੇਦੀ ਨੇ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਮੈਡਲ ਅਤੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹਾਂ ਦੇ ਆਯੋਜਨਾਂ ਨਾਲ ਸਕੂਲੀ ਬੱਚਿਆਂ ਵਿੱਚ ਭਾਰੀ ਉਤਸ਼ਾਹ ਵਧਦਾ ਹੈ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਜਿਸ ਦੇ ਭਵਿੱਖ ਵਿੱਚ ਚੰਗੇ ਨਤੀਜੇ ਸਾਹਮਣੇ ਆਉਂਦੇ ਹਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…