
ਸ਼ਿਵਰਾਤਰੀ ਤਿਉਹਾਰ: ਵਿਧਾਇਕ ਕੁਲਵੰਤ ਸਿੰਘ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ
ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ:
ਮੁਹਾਲੀ ਸ਼ਹਿਰ ਅਤੇ ਆਸਪਾਸ ਪਿੰਡਾਂ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਵੱਖ-ਵੱਖ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ। ਸਾਰਾ ਦਿਨ ਸਮਾਗਮ ਅਤੇ ਲੰਗਰ ਜਾਰੀ ਰਿਹਾ। ‘ਆਪ’ ਵਿਧਾਇਕ ਕੁਲਵੰਤ ਸਿੰਘ ਅੱਜ ਵੱਖ-ਵੱਖ ਮੰਦਰਾਂ ਵਿੱਚ ਨਤਮਸਤਕ ਹੋਏ। ਉਨ੍ਹਾਂ ਨੇ ਸ਼ਿਵਲਿੰਗ ’ਤੇ ਦੁੱਧ ਚੜ੍ਹਾਇਆ ਅਤੇ ਪੂਜਾ ਕੀਤੀ। ਉਨ੍ਹਾਂ ਨੇ ਅੱਜ ਦਿਨ ਦੀ ਸ਼ੁਰੂਆਤ ਸ੍ਰੀ ਰਾਧਾ ਮਾਤਾ ਮੰਦਰ ਫੇਜ਼-6, ਦੁਰਗਾ ਮਾਤਾ ਮੰਦਰ ਫੇਜ਼-6, ਪ੍ਰਾਚੀਨ ਸ਼ਿਵ ਮੰਦਰ ਆਜ਼ਾਦ ਨਗਰ ਬਲੌਂਗੀ, ਸ੍ਰੀ ਸਨਾਤਨ ਧਰਮ ਸਦਾ ਸ਼ਿਵ ਮੰਦਰ ਸੈਕਟਰ-57, ਸ੍ਰੀ ਹਰਿ ਮੰਦਰ ਫੇਜ਼-5, ਸ੍ਰੀ ਸਨਾਤਨ ਧਰਮ ਮੰਦਰ ਫੇਜ਼-4, ਸ੍ਰੀ ਸਨਾਤਨ ਧਰਮ ਮੰਦਰ ਫੇਜ਼-7, ਸ੍ਰੀ ਲਕਸ਼ਮੀ ਨਰਾਇਣ ਮੰਦਰ ਫੇਜ਼-3ਬੀ2, ਪ੍ਰਾਚੀਨ ਸ਼ਿਵ ਮੰਦਰ ਫੇਜ਼-9, ਸੈਕਟਰ-80 ਦੇ ਮੰਦਰ ਵਿਖੇ ਸ਼ਿਵਲਿੰਗ ’ਤੇ ਜਲ ਅਤੇ ਦੁੱਧ ਚੜ੍ਹਾਇਆ। ਇਸ ਦੌਰਾਨ ਵੱਖ-ਵੱਖ ਮੰਦਰ ਕਮੇਟੀਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਆਪ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਬਿੰਦਰ ਸਿੰਘ ਸੈਣੀ, ਗੁਰਮੁੱਖ ਸਿੰਘ ਸੋਹਲ, ਜਸਪਾਲ ਸਿੰਘ ਮਟੌਰ, ਰਾਜੀਵ ਵਸ਼ਿਸ਼ਟ, ਧਰਮਪ੍ਰੀਤ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ ਹੈਪੀ, ਅਰੁਣ ਗੋਇਲ, ਸੁਖਦੇਵ ਸਿੰਘ, ਚਰਨਜੀਤ ਕੌਰ, ਹਰਵਿੰਦਰ ਕੌਰ, ਗੁਰਚਰਨ ਕੌਰ, ਹਰਵੀਰ ਪਾਲ ਕੌਰ, ਨਤਾਸ਼ਾ ਆਦਿ ਮੌਜੂਦ ਸਨ।