nabaz-e-punjab.com

ਗੁਰਦੁਆਰਾ ਝੰਡਾ ਸਾਹਿਬ ਪਡਿਆਲਾ ਵਿੱਚ ਐਸਐਚਓ ਦਾ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੂਨ:
ਇੱਥੋਂ ਦੇ ਨੇੜਲੇ ਪਿੰਡ ਪਡਿਆਲਾ-ਝਿੰਗੜਾਂ ਵਿੱਚ ਸਥਿਤ ਗੁਰਦਵਾਰਾ ਝੰਡਾ ਸਾਹਿਬ ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵਿਖੇ ਸਲਾਨਾ ਸਮਾਗਮ ਦੌਰਾਨ ਕੁਰਾਲੀ ਥਾਣੇ ਦੇ ਐਸ.ਐਚ.ਓ ਭਾਰਤ ਭੂਸ਼ਨ ਦਾ ਸਿਰੋਪਾਉ ਅਤੇ ਕਿਰਪਾਨ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਬਾਬਾ ਗੁਰਮੀਤ ਸਿੰਘ ਚੰਡੀਗੜ੍ਹ ਅਤੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਐਸ.ਐਚ.ਓ ਭਾਰਤ ਭੂਸ਼ਨ ਦਾ ਸ਼੍ਰੀ ਸਾਹਿਬ ਅਤੇ ਸਿਰੋਪਾਉ ਨਾਲ ਸਨਮਾਨ ਕੀਤਾ। ਐਸ.ਐਚ.ਓ ਭਾਰਤ ਭੂਸ਼ਨ ਨੇ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਇਲਾਕੇ ਵਿਚ ਸ਼ਾਂਤੀ ਬਰਕਾਰ ਰੱਖਣ ਲਈ ਲੋਕਾਂ ਦਾ ਸਹਿਯੋਗ ਮੰਗਿਆ। ਇਸ ਮੌਕੇ ਰਣਜੀਤ ਸਿੰਘ ਕਾਕਾ, ਰਜਿੰਦਰ ਸਿੰਘ ਰਾਜਾ ਨਨਹੇੜੀਆਂ, ਸੁਰਜੀਤ ਸਿੰਘ ਲਖਨੌਰ, ਬਾਬਾ ਹਰਵਿੰਦਰ ਸਿੰਘ ਝਿੰਗੜਾਂ, ਹਰਮਨ ਪਡਿਆਲਾ, ਸਟੇਜ ਸਕੱਤਰ ਜਰਨੈਲ ਸਿੰਘ, ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲੇ, ਜੱਸਾ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…