ਮਹਾਂ ਸ਼ਿਵਰਾਤਰੀ ਦੇ ਸਬੰਧ ਵਿੱਚ ਪ੍ਰਾਚੀਨ ਸ਼ਿਵ ਮੰਦਰ ਤੋਂ ਕੱਢੀ ਸ਼ੋਭਾ ਯਾਤਰਾ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 12 ਫਰਵਰੀ:
ਮਹਾਂਸ਼ਿਵਰਾਤਰੀ ਦੇ ਸਬੰਧ ਵਿੱਚ ਸਥਾਨਕ ਪ੍ਰਾਚੀਨ ਸ਼ਿਵ ਮੰਦਿਰ ਦੇ ਪ੍ਰਧਾਨ ਅਤੇ ਮੁੱਖ ਪ੍ਰਬੰਧਕ ਸਤਪਾਲ ਬਿੱਲੇ ਦੀ ਅਗਵਾਈ ਵਿੱਚ ਪ੍ਰਾਚੀਨ ਸ਼ਿਵ ਮੰਦਿਰ ਤੋਂ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ’ਚੋਂ ਹੁੰਦੀ ਹੋਈ ਵਾਪਿਸ ਪ੍ਰਾਚੀਨ ਸ਼ਿਵ ਮੰਦਿਰ ਵਿੱਖੇ ਹੀ ਸਮਾਪਤ ਹੋਈ। ਸ਼ੋਭਾ ਯਾਤਰਾ ’ਚ ਭਗਵਾਨ ਸ਼ਿਵ ਨਾਲ ਸਬੰਧਤ ਝਾਕੀਆਂ ਦੇ ਅੱਗੇ ਅੱਗੇ ਹਾਥੀ, ਊਂਠ, ਰੱਥ ਅਤੇ ਬੈੀਡ ਬਾਜੇ ਵਾਲਿਆਂ ਨਾਲ ਵੱਡੀ ਗਿਣਤੀ ਸੰਗਤਾਂ ਓਮ ਨਮੋਂ ਸ਼ਿਵਾਏ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ। ਸ਼ਹਿਰ ਨਿਵਾਸੀਆਂ ਵੱਲੋਂ ਸ਼ੋਭਾ ਯਾਤਰਾ ਦਾ ਭਰਵਾ ਸਵਾਗਤ ਕੀਤਾ ਗਿਆ ਅਤੇ ਸ਼ੋਭਾ ਯਾਤਰਾ ਵਿਚ ਚੱਲਣ ਵਾਲੀਆਂ ਸੰਗਤਾਂ ਲਈ ਥਾ ਥਾਂ ਦਾਲ ਰੋਟੀ ਅਤੇ ਫਲ ਫਰੁੂਟ ਦੇ ਲੰਗਰ ਲਗਾਏ ਹੋਏ ਸਨ। ਇਸ ਮੌਕੇ ਹੋਰਨਾ ਤੋਂ ਇਲਾਵਾ ਸੰਦੀਪ ਕੁਮਾਰ ਸੋਨੂੰ, ਵਿਜੇ ਕੁਮਾਰ ਰਾਣਾ ਬਿੱਟਾ, ਦਿਨੇਸ਼ ਕੁਮਾਰ ਚੀਕਾ, ਨੀਰਜ਼ ਜੈਨ , ਦੀਪਕ ਧੀਮਾਨ, ਗੌਰਵ ਸ਼ਰਮਾਂ, ਨੀਰਜ਼ ਕੁਮਾਰ ਸ਼ਰਮਾਂ, ਟੀਟੂ ਚੌਧਰੀ, ਕੌਰ ਚੰਦ ਚੌਧਰੀ, ਨਰ ਸਿੰਘ ਚੌਧਰੀ, ਮੌਨੂੰ ਚੌਧਰੀ, ਅਕਾਸ਼ਦੀਪ, ਸਾਹਿਲ ਅਤੇ ਮੌਨੂੰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…