Share on Facebook Share on Twitter Share on Google+ Share on Pinterest Share on Linkedin ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਨੂੰ ਸਦਮਾ, ਮਾਤਾ ਮਨਜੀਤ ਕੌਰ ਦਾ ਦੇਹਾਂਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ: ਮੁਹਾਲੀ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੀ ਕੌਂਸਲਰ ਅਤੇ ‘ਆਪ’ ਵਲੰਟੀਅਰ ਰਮਨਪ੍ਰੀਤ ਕੌਰ ਕੁੰਭੜਾ (ਪਤਨੀ ਹਰਮੇਸ਼ ਸਿੰਘ ਕੁੰਭੜਾ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਅੱਜ ਸਵੇਰੇ ਉਨ੍ਹਾਂ ਦੀ ਮਾਤਾ ਬੀਬੀ ਮਨਜੀਤ ਕੌਰ (72 ਸਾਲ) ਦਾ ਦੇਹਾਂਤ ਹੋ ਗਿਆ। ਉਹ ਬੀਬੀ ਮਨਜੀਤ ਕੌਰ ਕੁਝ ਦਿਨਾਂ ਤੋਂ ਬੀਮਾਰ ਸਨ ਅਤੇ ਇੱਥੋਂ ਦੇ ਇੰਡਸ ਹਸਪਤਾਲ ਵਿੱਚ ਜੇਰੇ ਇਲਾਜ ਸੀ। ਅੱਜ ਸਵੇਰੇ ਉਹ ਅਕਾਲ ਚਲਾਣਾ ਕਰ ਗਏ। ਬੀਬੀ ਮਨਜੀਤ ਕੌਰ ਦਾ ਅੱਜ ਬਾਅਦ ਦੁਪਹਿਰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਅਰੁਣਾ ਵਸ਼ਿਸ਼ਟ, ਗੁਰਮੀਤ ਕੌਰ, ਕਰਮਜੀਤ ਕੌਰ (ਸਾਰੇ ਕੌਂਸਲਰ), ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਕਮਲਜੀਤ ਕੌਰ (ਸਾਰੇ ਸਾਬਕਾ ਕੌਂਸਲਰ), ਨੰਬਰਦਾਰ ਹਰਸੰਗਤ ਸਿੰਘ, ਬਲਰਾਜ ਸਿੰਘ ਗਿੱਲ, ਕੁਲਦੀਪ ਸਿੰਘ ਸਮਾਣਾ, ਰਾਜੀਵ ਵਸ਼ਿਸ਼ਟ, ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਮਟੌਰ, ਦਮਨਜੀਤ ਸਿੰਘ ਅੌਜਲਾ, ਪਰਮਜੀਤ ਸਿੰਘ ਚੌਹਾਨ, ਮਾਸਟਰ ਭੁਪਿੰਦਰ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ, ਨਜ਼ਦੀਕੀ ਰਿਸ਼ਤੇਦਾਰ, ਸਿਆਸੀ ਆਗੂਆਂ, ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੀਬੀ ਮਨਜੀਤ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ