
ਆਪ ਨੂੰ ਝਟਕਾ: ਕਈ ਕਲੋਨੀਆਂ ਦੇ ਆਪ ਵਲੰਟੀਅਰ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ
ਅਕਾਲੀ ਦਲ ਤੇ ਬਸਪਾ ਉਮੀਦਵਾਰ ਪਰਵਿੰਦਰ ਬੈਦਵਾਨ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਵਾਗਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਵਿਕਾਸ ਕੁਮਾਰ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-11, ਅੰਬ ਸਾਹਿਬ ਕਲੋਨੀ, ਫੇਜ਼-9, ਗੁਰੂ ਨਾਨਕ ਕਲੋਨੀ, ਬੰਤ ਕਲੋਨੀ, ਜਗਤਪੁਰਾ ਕਲੋਨੀ ਦੇ ਕਈ ਆਪ ਵਲੰਟੀਅਰਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਇਸ ਮੌਕੇ ਪਰਵਿੰਦਰ ਬੈਦਵਾਨ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਪ ਵਲੰਟੀਅਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਨੇ ਇਕ ਵਪਾਰੀ ਨੂੰ ਟਿਕਟ ਦੇ ਕੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ। ਜਿਸ ਕਾਰਨ ਆਪ ਵਲੰਟੀਅਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ।
ਇਸ ਮੌਕੇ ਆਪ ਆਗੂ ਵਿਕਾਸ ਕੁਮਾਰ, ਜ਼ਿਲ੍ਹਾ ਅਕਾਲੀ ਦਲ ਦੇ ਸਕੱਤਰ ਜਨਰਲ ਕਰਮਜੀਤ ਸਿੰਘ ਕੰਮਾਂ ਬੜੀ, ਪ੍ਰੀਤ ਰਠੌੜ ਪ੍ਰਧਾਨ ਯੂਥ ਅਕਾਲੀ ਦਲ ਕਲੋਨੀ ਸੈੱਲ, ਭਾਰਤ ਕੁਮਾਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਅਮਨ ਪੂਨੀਆ, ਸੋਨੀ ਬੜੀ, ਕੁਲਦੀਪ ਸਿੰਘ ਬੈਂਰੋਪੁਰ, ਇਸ਼ਪ੍ਰੀਤ ਸਿੰਘ ਵਿੱਕੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਜਸਵੀਰ ਸਿੰਘ ਗੋਸਲ, ਬਿਕਰਮਜੀਤ ਸਿੰਘ ਗੀਗੇਮਾਜਰਾ, ਗੁਰਿੰਦਰ ਗੁਰੀ, ਅਨੀਤ, ਛਿੰਦਾ, ਅਮਨ, ਕਮਲ, ਮਨੀਸ਼, ਰੋਹਿਤ ਅਤੇ ਹੋਰ ਪਤਵੰਤੇ ਹਾਜ਼ਰ ਸਨ।