ਆਪ ਨੂੰ ਝਟਕਾ: ਦੋ ਦਰਜਨ ਤੋਂ ਵੱਧ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ

ਵਰਕਰਾਂ ਨੇ ਕਿਹਾ,’’ ਹੁਣ ਆਪ ਪਾਰਟੀ ਬਣੀ ਦਲ ਬਦਲੂ ਤੇ ਪੂੰਜੀਪਤੀ ਲੋਕਾਂ ਦਾ ਟੋਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕੁੰਭੜਾ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਲਗਭਗ ਦੋ ਦਰਜਨ ਵਿਅਕਤੀਆਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ, ਜਿਨ੍ਹਾਂ ਦਾ ਬਲਬੀਰ ਸਿੱਧੂ ਨੇ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਮਨਜੀਤ ਕੌਰ, ਨਿਰਮਲ ਕੌਰ, ਹਰਜੀਤ ਕੌਰ, ਸਵਰਨਜੀਤ ਕੌਰ, ਲਵਪ੍ਰੀਤ ਸਿੰਘ, ਮਨਿੰਦਰ ਸਿੰਘ, ਸੁਰਿੰਦਰ ਕੌਰ, ਸ਼ੇਰੋ ਕੌਰ, ਮਾਇਆ ਕੌਰ, ਰਾਣੀ ਕੌਰ, ਲਾਜੋ ਕੌਰ, ਪਰਮ, ਸੁਖਵਿੰਦਰ ਕੌਰ, ਪ੍ਰਦੀਪ ਕੌਰ, ਸ਼ੈਰੀ, ਬਲਜੀਤ ਕੌਰ, ਚਰਨਜੀਤ ਕੌਰ ਤੇ ਨਵਜੋਤ ਆਦਿ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵਿੱਚ ਪੁਰਾਣੇ ਤੇ ਟਕਸਾਲੀ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਬਾਕੀ ਨਹੀਂ ਰਹਿ ਗਈ ਅਤੇ ਕੇਜਰੀਵਾਲ ਨੇ ਆਪ ਪਾਰਟੀ ਨੂੰ ਦਲ ਬਦਲੂਆਂ ਤੇ ਪੂੰਜੀਪਤੀ ਲੋਕਾਂ ਦਾ ਟੋਲਾ ਬਣਾ ਦਿੱਤਾ ਹੈ।
ਕੇਜਰੀਵਾਲ ਨੇ ਮੁਹਾਲੀ ਹਲਕੇ ਤੋਂ ਵੱਡੇ ਧਨਾਢ ਬਿਲਡਰ ਨੂੰ ਟਿਕਟ ਦਿੱਤੀ ਹੈ ਜਿਸ ਦੀ ਅਕਾਲੀ ਦਲ ਨਾਲ ਨੇੜਤਾ ਕਿਸੇ ਤੋਂ ਲੁਕੀ ਛਿਪੀ ਨਹੀਂ। ਇਹ ਵਿਅਕਤੀ ਸਿਰਫ ਸੱਤਾ ਪ੍ਰਾਪਤੀ ਦੀ ਲਾਲਸਾ ਕਾਰਨ ਹੀ ਆਪ ਵਿਚ ਆਇਆ ਹੈ ਅਤੇ ਇਸ ਨੂੰ ਆਮ ਲੋਕਾਂ ਦੀਆਂ ਦੁਖ ਤਕਲੀਫ਼ਾਂ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਕਿਹਾ ਕਿ ਆਪ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਬੁਰੀ ਤਰ੍ਹਾਂ ਭਟਕ ਚੁਕੀ ਹੈ, ਜਿਸ ਕਾਰਨ ਉਨ੍ਹਾਂ ਦਾ ਆਪ ਪਾਰਟੀ ਵਿਚ ਦਮ ਘੁਟ ਰਿਹਾ ਸੀ।
ਉਨ੍ਹਾਂ ਕਿਹਾ ਕਿ ਉਹ ਬਲਬੀਰ ਸਿੱਧੂ ਦੀ ਵਿਕਾਸਮੁਖੀ ਸੋਚ ਅਤੇ ਇਲਾਕੇ ਦੇ ਲੋਕਾਂ ਨਾਲ ਪਰਿਵਾਰਿਕ ਮੈਂਬਰਾਂ ਵਰਗੀ ਸਾਂਝ ਨੂੰ ਦੇਖਦੇ ਹੋਏ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਲੋਕਾਂ ਨੇ ਹੱਥ ਖੜ੍ਹੇ ਕਰਕੇ ਸਿੱਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਦੇ ਮੁਖੀ ਬਲਵਿੰਦਰ ਸਿੰਘ ਕੁੰਭੜਾ, ਰਾਜੇਸ਼ ਲਖੋਤਰਾ, ਕੌਂਸਲਰ ਰਵਿੰਦਰ ਸਿੰਘ ਪੰਜਾਬ ਮੋਟਰਜ਼, ਜਸਮੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …