ਅਕਾਲੀ ਦਲ ਨੂੰ ਝਟਕਾ: ਕਈ ਅਕਾਲੀ ਆਗੂ ਪਰਿਵਾਰਾਂ ਸਮੇਤ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡ ਕੁਰੜੀ ਦੇ ਟਕਸਾਲੀ ਅਕਾਲੀ ਆਗੂ ਕਰਤਾਰ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਗੁਰਵਿੰਦਰ ਸਿੰਘ, ਗੁਰਜੰਟ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਨੰਬਰਦਾਰ ਅਤੇ ਮਨਜੀਤ ਸਿੰਘ ਆਪੋ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹਨਾਂ ਸਾਰਿਆਂ ਨੂੰ ਪੰਜਾਬ ਦੇ ਸਿਹਤ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਾਰਟੀ ਵਿਚ ਜੀ ਆਇਆਂ ਆਖਿਆ ਅਤੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਇਸ ਮੌਥੇ ਬੋਲਦਿਆਂ ਉਨ੍ਹਾਂ ਪਿੰਡ ਕੁਰੜੀ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਿੰਡ ਤੰਗੋਰੀ ਤੋਂ ਕੁਰੜਾ ਨੂੰ ਜਾਂਦੀ ਸੜਕ ਦਾ ਲਗਭਗ 96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ ਇਸ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਸਰਕਾਰੇ-ਦਰਬਾਰੇ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿਵਾਇਆ।
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਖੇਤੀ ਬਿਲਾਂ ਨੂੰ ਲੈ ਕੇ ਅਕਾਲੀਆਂ ਵੱਲੋਂ ਦੋਗਲਾ ਰਵੱਈਆ ਅਪਣਾਏ ਜਾਣ ਕਾਰਨ ਉਨ੍ਹਾਂ ਦਾ ਅਕਾਲੀ ਦਲ ਅੰਦਰ ਦਮ ਘੁਟ ਰਿਹਾ ਸੀ ਅਤੇ ਉਨ੍ਹਾਂ ਨੇ ਸ੍ਰੀ ਸਿੱਧੂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਮਨ ਬਣਾਇਆ ਹੈ। ਇਸ ਮੌਕੇ ਇਨ੍ਹਾਂ ਆਗੂਆਂ ਨੇ ਸ੍ਰੀ ਸਿੱਧੂ ਕੋਲੋਂ ਮੰਗ ਕੀਤੀ ਕਿ ਪਿੰਡ ਦੇ ਲਾਲਾਂ ਵਾਲੇ ਪੀਰ ਤੋਂ ਖੇਤਾਂ ਵਿਖੇ ਇਕ ਘਰ ਤੱਕ ਜਾਂਦੀ ਲਗਭਗ 100 ਮੀਟਰ ਕੱਚੀ ਸੜਕ ਪੱਕੀ ਕੀਤੀ ਜਾਵੇ। ਜਿਸ ’ਤੇ ਸ੍ਰੀ ਸਿੱਧੂ ਨੇ ਕਿਹਾ ਕਿ ਆਉਂਦੇ ਕੁਝ ਹੀ ਦਿਨਾਂ ਅੰਦਰ ਇਹ ਰਸਤਾ ਪੱਕਾ ਕਰਵਾ ਕੇ ਲੋਕਾਂ ਦੀ ਮੁਸ਼ਕਲ ਪੱਕੇ ਤੌਰ ’ਤੇ ਹੱਲ ਕਰ ਦਿੱਤੀ ਜਾਵੇਗੀ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜਗਰੂਪ ਸਿੰਘ ਢੋਲ ਕੁਰੜੀ, ਸਵਰਨ ਸਿੰਘ ਕਾਲਾ ਸਾਬਕਾ ਸਰਪੰਚ, ਪ੍ਰਿਤਪਾਲ ਸਿੰਘ, ਅਜੈਬਦੀਨ, ਹਰਨੇਕ ਸਿੰਘ, ਭਾਗ ਸਿੰਘ, ਬਹਾਦਰ ਸਿੰਘ, ਗੁਰਭੇਜ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ ਫੌਜੀ, ਨਿਰਮਲ ਸਿੰਘ ਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…