ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ: ਦਰਜਨ ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਸੰਤੁਸ਼ਟ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ:
ਮੁਹਾਲੀ ਹਲਕੇ ਵਿੱਚ ਅੱਜ ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਜਦੋਂ ਦਰਜਨ ਤੋਂ ਵੱਧ ਆਗੂਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਗੱਡੀ ਹੁਣ ਪੂਰੀ ਤਰ੍ਹਾਂ ਲੀਹ ਤੋਂ ਲੱਥ ਚੁੱਕੀ ਹੈ, ਜਿਸ ਵਿੱਚ ਕੋਈ ਸਵਾਰ ਨਹੀਂ ਹੋਣਾ ਚਾਹੁੰਦਾ ਹੈ। ਕਿਉਂਕਿ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀ ਹੈ। ਇੰਜ ਹੀ ਕਾਂਗਰਸ ਸਿਰਫ਼ ਧਰਨਿਆਂ ਜੋਗੀ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਕੁਰੜੀ ਨਾਲ ਸਬੰਧਤ ਇਨ੍ਹਾਂ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਪਰਿਵਾਰਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਪ੍ਰਤੀ ਭਰੋਸਾ ਪ੍ਰਗਟ ਕੀਤਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਆਉਂਦੇ ਦਿਨਾਂ ਵਿੱਚ ਹੋਰਨਾਂ ਪਾਰਟੀਆਂ ਦੇ ਕਈ ਆਗੂ ਅਤੇ ਸਰਗਰਮ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦਾ ਜਥੇਬੰਦਕ ਢਾਂਚਾ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਦੀ ਕੋਈ ਫ਼ਿਕਰ ਨਹੀਂ ਹੈ, ਇਹ ਸਿਰਫ਼ ‘ਆਪ’ ਨੂੰ ਭੰਡਣ ’ਤੇ ਲੱਗੇ ਹੋਏ ਹਨ ਪਰ ਸੂਬੇ ਦੇ ਲੋਕ ਹੁਣ ਇਨ੍ਹਾਂ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ।
ਇਸ ਮੌਕੇ ਕੁਲਦੀਪ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸਤਨਾਮ ਸਿੰਘ ਪ੍ਰਧਾਨ ਬਾਲਮੀਕ ਕਮੇਟੀ, ਦਿਲਬਾਗ ਸਿੰਘ, ਨਿਰਮੈਲ ਸਿੰਘ ਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਗੁਰਭਜਨ ਸਿੰਘ ਨੰਬਰਦਾਰ, ਜਰਨੈਲ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਨਿਰਮਲ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ, ਮੁਖ਼ਤਿਆਰ ਸਿੰਘ ਕੁਰੜਾ, ਗੁਲਾਬ ਸਿੰਘ, ਅਜੇ ਸ਼ਰਮਾ ਫੇਜ਼-6, ਸਾਹਿਲ ਸ਼ਰਮਾ ਸਮੇਤ ਕੁਲਦੀਪ ਸਿੰਘ ਸਮਾਣਾ, ਸਤਨਾਮ ਸਿੰਘ, ਗੁਰਦੇਵ ਸਿੰਘ, ਗੁਰਮੇਲ ਸਿੰਘ, ਨਵਰਿੰਦਰ ਸਿੰਘ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…