ਕਾਂਗਰਸ ਨੂੰ ਝਟਕਾ: ਰਣਜੀਤ ਰਾਣਾ ਅਤੇ ਯੂਥ ਕਾਂਗਰਸ ਪ੍ਰਧਾਨ ਹਰਸਿਮਰਨ ਘੁੰਮਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

<3>ਆਪ ਦੇ ਸੀਨੀਅਰ ਆਗੂ ਰਾਘਵ ਚੱਢਾ ਸਮੇਤ ਹਰਪਾਲ ਸਿੰਘ ਚੀਮਾ ਨੇ ਕਰਵਾਈ ਰਸਮੀ ਸ਼ਮੂਲੀਅਤ

ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਸਾਰੇ ਸੱਜਣਾਂ ਦਾ ਆਪ ‘ਚ ਸਵਾਗਤ: ਰਾਘਵ ਚੱਢਾ

ਭੁਲੱਥ ਹਲਕੇ ਤੋਂ 2017 ‘ਚ ਕਾਂਗਰਸੀ ਉਮੀਦਵਾਰ ਸਨ ਰਣਜੀਤ ਸਿੰਘ ਰਾਣਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਜੁਲਾਈ 2021
ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।
ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਸਜਣਾਂ ਦਾ ‘ਆਪ’ ਵਿੱਚ ਸਵਾਗਤ ਹੈ। ਉਨਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਲਈ ਲੜਦੀ ਹੈ, ਜਦਕਿ ਕਾਂਗਰਸੀ ਅਤੇ ਅਕਾਲੀ ਕੇਵਲ ਕੁਰਸੀ ਲਈ ਲੜਦੇ ਹਨ।
‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ। ਇਸੇ ਲਈ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਵਧਦਾ ਜਾ ਰਿਹਾ ਹੈ।
ਇਸ ਮੌਕੇ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖ਼ਾ ਕੀਤਾ ਹੈ ਅਤੇ ਪੰਜਾਬ ਲੋਕ ਹੁਣ ਸੁਖਪਾਲ ਖਹਿਰਾ ‘ਤੇ ਮੁੱੜ ਵਿਸ਼ਵਾਸ਼ ਨਹੀਂ ਕਰਨਗੇ। ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਹਿਰਾ ਜਿਥੇ ਵੀ ਗਏ ਹਨ, ਉਥੇ ਖਿਲਾਰਾ ਹੀ ਪਾਇਆ ਹੈ।
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਰਾਣਾ ਸਾਲ 2017 ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ। ਉਹ ਟਰੱਕ ਯੂਨੀਅਨ ਦੇ ਪੰਜਾਬ ਪ੍ਰਧਾਨ, ਪਿੰਡ ਦੇ ਸਰਪੰਚ ਅਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਡਾਇਰੈਕਟਰ ਵੀ ਰਹਿ ਚੁੱਕੇ ਹਨ। ਇਸ ਸਮੇਂ ਰਣਜੀਤ ਸਿੰਘ ਰਾਣਾ ਦੇ ਸਮਰਥਕ, ਪੰਚ ਸਰਪੰਚ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Campaign

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…