ਕਾਂਗਰਸ ਨੂੰ ਝਟਕਾ: ਸੀਨੀਅਰ ਆਗੂ ਤਰਸੇਮ ਸਿੰਘ ਅਕਾਲੀ ਦਲ ਵਿੱਚ ਸ਼ਾਮਲ

ਅਕਾਲੀ-ਬਸਪਾ ਸਰਕਾਰ ਬਣਨ ’ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ: ਸੁਖਬੀਰ ਬਾਦਲ

ਮੁਹਾਲੀ ਨੂੰ ਸਿੱਖਿਆ, ਆਈਟੀ ਤੇ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤਰਸੇਮ ਸਿੰਘ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਸੇਮ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਤਰਸੇਮ ਸਿੰਘ ਦੇ ਆਉਣ ਨਾਲ ਅਕਾਲੀ ਦਲ ਅਤੇ ਬਸਪਾ ਗੱਠਜੋੜ ਹੋਰ ਵਧੇਰੇ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਝੂਠੇ ਲਾਰਿਆਂ ਤੋਂ ਪਾਰਟੀ ਵਰਕਰ ਅਤੇ ਆਮ ਲੋਕ ਅੱਕ ਗਏ ਹਨ ਜਦੋਂਕਿ ਆਪ ਦਾ ਪੰਜਾਬ ਵਿੱਚ ਕੋਈ ਵਜੂਦ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਫਿਰ ਤੋਂ ਅਕਾਲੀ ਸਰਕਾਰ ਨੂੰ ਚੇਤੇ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਸਮੇਤ ਜ਼ੀਰਕਪੁਰ ਤੋਂ ਬਠਿੰਡਾ ਅਤੇ ਮੁਹਾਲੀ ਤੋਂ ਰੂਪਨਗਰ, ਖਾਨਪੁਰ ਤੋਂ ਲੁਧਿਆਣਾ ਫਲਾਈਓਵਰ ਅਤੇ ਐਲੀਵੇਟਿਡ ਸੜਕ ਅਕਾਲੀ ਸਰਕਾਰ ਦੀ ਦੇਣ ਹਨ। ਇਨ੍ਹਾਂ ਮਾਰਗਾਂ ਦੇ ਬਣਨ ਨਾਲ ਆਵਾਜਾਈ ਬਹੁਤ ਸੌਖੀ ਹੋ ਗਈ ਹੈ ਜਦੋਂਕਿ ਪਹਿਲਾਂ ਰਾਜਪੁਰਾ, ਸਰਹਿੰਦ, ਕੁਰਾਲੀ ਅਤੇ ਮੋਰਿੰਡਾ ਰੇਲਵੇ ਫਾਟਕ ਬੰਦ ਹੋਣ ਕਾਰਨ ਰੋਜ਼ਾਨਾ ਲੰਮੀਆਂ ਲਾਈਨਾਂ ਲੱਗੀਆਂ ਰਹਿੰਦੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਬਣਨ ’ਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਮੁਹਾਲੀ ਨੂੰ ਸਿੱਖਿਆ, ਆਈਟੀ ਤੇ ਉਦਯੋਗਿਕ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।
ਇਸ ਮੌਕੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਤਰਸੇਮ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚ ਹੁਣ ਵਫ਼ਾਦਾਰ ਵਰਕਰਾਂ ਦੀ ਕੋਈ ਪੁੱਛ ਪ੍ਰਤੀਤ ਨਹੀਂ ਰਹੀ ਹੈ। ਪਿਛਲੇ ਪੰਜ ਸਾਲ ਕਾਂਗਰਸ ਸਰਕਾਰ ਨੇ ਵਿਕਾਸ ਕਰਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਥਾਂ ਮੰਤਰੀ ਅਤੇ ਸੀਨੀਅਰ ਲੀਡਰਸ਼ਿਪ ਕੁਰਸੀ ਹਾਸਲ ਕਰਨ ਦੀ ਲੜਾਈ ਲੜਦੇ ਰਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਉਹ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ, ਕਿਉਂਕਿ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਰਕਾਰ ਹੀ ਪੰਜਾਬ ਦਾ ਭਵਿੱਖ ਬਚਾ ਸਕਦੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…