
ਪੱਤਰਕਾਰ ਜਯੋਤੀ ਸਿੰਗਲਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁਹਾਲੀ ਤੋਂ ਪੱਤਰਕਾਰ ਜਯੋਤੀ ਸਿੰਗਲਾ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸੁਦਰਸ਼ਨਾ ਸਿੰਗਲਾ (77) ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ। ਮਾਤਾ ਸੁਦਰਸ਼ਨਾ ਸਿੰਗਲਾ ਦਾ ਅੰਤਿਮ ਸਸਕਾਰ ਹਿੰਦੂ ਰੀਤੀ ਰਿਵਾਜਾਂ ਨਾਲ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਪੱਤਰਕਾਰ ਜਯੋਤੀ ਸਿੰਗਲਾ ਨੇ ਆਪਣੀ ਮਾਤਾ ਦੀ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੰਗਲਾ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਪੱਤਰਕਾਰ ਭਾਈਚਾਰਾ, ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅੰਤਿਮ ਵਿਦਾਇਗੀ ਦਿੱਤੀ। ਜਾਣਕਾਰੀ ਅਨੁਸਾਰ ਭਲਕੇ 2 ਨਵੰਬਰ ਨੂੰ ਸਵੇਰੇ 8 ਵਜੇ ਫੁੱਲ ਚੁੱਗੇ ਜਾਣਗੇ।