ਪੱਤਰਕਾਰ ਜੋਤੀ ਸਿੰਗਲਾ ਨੂੰ ਸਦਮਾ, ਪਤਨੀ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਮੁਹਾਲੀ ਤੋਂ ਪੱਤਰਕਾਰ ਜੋਤੀ ਸਿੰਗਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਸ ਦੀ ਪਤਨੀ ਸ੍ਰੀਮਤੀ ਬਿੰਦੂ ਸਿੰਗਲਾ ਦੀ ਮੌਤ ਹੋ ਗਈ। ਉਹ 42 ਸਾਲ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਪੀਜੀਆਈ ਵਿੱਚ ਇਲਾਜ ਚਲ ਰਿਹਾ ਸੀ। ਲੰਘੀ ਰਾਤ ਉਹ ਬਿਮਾਰੀ ਨਾਲ ਲੜਦਿਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ। ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਬਿੰਦੂ ਸਿੰਗਲਾ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ, ਪੱਤਰਕਾਰ ਭਾਈਚਾਰਾ, ਸਿੰਗਲਾ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਬਿੰਦੂ ਸਿੰਗਲਾ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਪੁੱਤ ਜੋਆਏ ਸਿੰਗਲਾ ਨੇ ਆਪਣੀ ਮਾਂ ਦੀ ਚਿਖਾ ਨੂੰ ਅਗਨੀ ਦਿੱਤੀ।
ਇਸ ਮੌਕੇ ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਕੌਂਸਲਰ ਸੁਖਦੇਵ ਸਿੰਘ ਪਟਵਾਰੀ ਤੇ ਪਰਮਜੀਤ ਸਿੰਘ ਪੰਮੀ, ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਸਤਵਿੰਦਰ ਸਿੰਘ ਧੜਾਕ, ਚੇਅਰਮੈਨ ਦਰਸ਼ਨ ਸਿੰਘ ਸੋਢੀ, ਵਾਈਸ ਚੇਅਰਮੈਨ ਮਹਿੰਦਰ ਪਾਲ ਕੌਸ਼ਿਕ, ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਆਪ ਆਗੂ ਤਰਲੋਚਨ ਸਿੰਘ ਬੈਦਵਾਨ, ਗੁਰਜੀਤ ਸਿੰਘ ਮਾਮਾ, ਦਰਸ਼ਨ ਸਿੰਘ ਮਟੌਰ, ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ, ਰਣਜੀਤ ਸਿੰਘ ਰਾਣਾ, ਮਨਪ੍ਰੀਤ ਸਿੰਘ ਹੈਪੀ, ਮਨੀਸ਼ ਸ਼ੰਕਰ, ਗੁਰਦੀਪ ਸਿੰਘ ਬੈਨੀਪਾਲ, ਭੁਪਿੰਦਰ ਬੱਬਰ, ਰਾਜਾ ਸੁਪਰ ਨਿਊਜ਼ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ। ਉਧਰ, ਅਦਾਰਾ ਸਕਾਈ ਹਾਕ ਟਾਈਮਜ਼ ਵੀ ਇਸ ਦੁਖ ਦੀ ਘੜੀ ਵਿੱਚ ਸ੍ਰੀ ਜੋਤੀ ਸਿੰਗਲਾ ਨਾਲ ਖੜ੍ਹਾ ਹੈ। ਮੁੱਖ ਸੰਪਾਦਕ ਡਾ. ਭੁਪਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…