ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਨੂੰ ਸਦਮਾ, ਸੱਸ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਦੀਪ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਸੱਸ ਬੀਬੀ ਸੁਰਿੰਦਰਪਾਲ ਕੌਰ (80) ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਸੁਰਿੰਦਰ ਪਾਲ ਕੌਰ ਆਪਣੇ ਬੇਟੇ ਅਰਵਿੰਦਰ ਸਿੰਘ ਕੰਗ ਅਤੇ ਨੂੰਹ ਕੁਲਦੀਪ ਕੌਰ ਕੰਗ ਦੇ ਨਾਲ ਹੀ ਮੁਹਾਲੀ ਵਿੱਚ ਰਹਿੰਦੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 30 ਦਸੰਬਰ ਨੂੰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਦੁਪਹਿਰ ਵੇਲੇ ਇੱਕ ਵਜੇ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜਨਰਲ ਸਕੱਤਰ ਐਨਕੇ ਸ਼ਰਮਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਇਕਾਈ ਦੇ ਸਰਪ੍ਰਸਤ ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ ਅਤੇ ਮਨਜੀਤ ਸਿੰਘ ਮਾਨ (ਦੋਵੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ) ਨੇ ਬੀਬੀ ਸੁਰਿੰਦਰ ਪਾਲ ਕੌਰ ਕੰਗ ਦੀ ਮੌਤ ’ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕੰਗ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…