
ਸੀਨੀਅਰ ਅਕਾਲੀ ਆਗੂ ਕਿਰਨਬੀਰ ਸਿੰਘ ਕੰਗ ਨੂੰ ਸਦਮਾ, ਮਾਤਾ ਦਾ ਦੇਹਾਂਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਾਬਕਾ ਕੌਮੀ ਪ੍ਰਧਾਨ ਕਿਰਨਬੀਰ ਸਿੰਘ ਕੰਗ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਬੀਬੀ ਸੁਰਜੀਤ ਕੌਰ ਕੰਗ (87) ਦਾ ਅਚਾਨਕ ਦੇਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਵਿੰਗ ਕਮਾਂਡਰ ਡਾ. ਜੀਬੀਐਸ ਕੰਗ ਅਤੇ ਕਿਰਨਬੀਰ ਸਿੰਘ ਕੰਗ ਨੇ ਸਾਂਝੇ ਤੌਰ ’ਤੇ ਮਾਤਾ ਸੁਰਜੀਤ ਕੌਰ ਦੀ ਮ੍ਰਿਤਕ ਦੇਹ ਨੂੰ ਅਗਨ ਭੇਟ ਕੀਤਾ। ਜਾਣਕਾਰੀ ਅਨੁਸਾਰ ਮਾਤਾ ਸੁਰਜੀਤ ਕੌਰ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 2 ਨਵੰਬਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ।
ਇਸ ਮੌਕੇ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਐੱਸਪੀ ਰਜਿੰਦਰ ਸਿੰਘ ਸੋਹਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਤੇ ਗੁਰਦੀਪ ਸਿੰਘ ਚੀਮਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਕੁਲਵੰਤ ਸਿੰਘ ਤ੍ਰਿਪੜੀ, ਪਰਮਿੰਦਰ ਸਿੰਘ ਸੰਨੀ, ਗਗਨਪ੍ਰੀਤ ਸਿੰਘ ਬੈਂਸ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਤੇ ਆਰਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਹਰਮੇਸ਼ ਸਿੰਘ ਕੁੰਭੜਾ, ਖੇਡ ਪ੍ਰਮੋਟਰਜ਼ ਦਵਿੰਦਰ ਸਿੰਘ ਬਾਜਵਾ, ਅਕਵਿੰਦਰ ਸਿੰਘ ਗੋਸਲ, ਹਰਪ੍ਰੀਤ ਸਿੰਘ ਡਡਵਾਲ, ਜਸਪਾਲ ਸਿੰਘ ਦੇਸੂਮਾਜਰਾ, ਸਾਬਕਾ ਪ੍ਰਧਾਨ ਸੋਹਾਣਾ ਗੁਰਮੀਤ ਸਿੰਘ, ਰਾਜਾ ਕੰਵਰਜੋਤ ਸਿੰਘ, ਨਸੀਬ ਸਿੰਘ ਸੰਧੂ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ, ਪਰਮਿੰਦਰ ਸਿੰਘ ਬਰਾੜ, ਸ਼ਲਿੰਦਰ ਆਨੰਦ, ਹਰਜੋਤ ਸਿੰਘ ਬੱਬਰ, ਜਸਪਾਲ ਸਿੰਘ ਬਿੱਲਾ ਸਮੇਤ ਵੱਡੀ ਗਿਣਤੀ ਵਿੱਚ ਕੰਗ ਅਤੇ ਢੀਂਡਸਾ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਮੌਜੂਦ ਸਨ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਘਰ ਪਹੁੰਚ ਕੇ ਕੰਗ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।