ਅਕਾਲੀ ਦਲ ਦੇ ਸੰਸਦ ਮੈਂਬਰ ਬ੍ਰਹਮਪੁਰਾ ਨੂੰ ਸਦਮਾ, ਭਣਵੀਏ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਤਰਨ ਤਾਰਨ, 10 ਅਪਰੈਲ:
ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਣਵਈਆ ਅਤੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਿਤਾ ਬਲਬੀਰ ਸਿੰਘ ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਦਾ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਇਹ ਖ਼ਬਰ ਸੁਣਦੇ ਹੀ ਪਿੰਡ ਗੋਹਲਵਾੜ ਅਤੇ ਸਾਰੇ ਇਲਾਕੇ ਵਿੱਚ ਸੋਗ ਫੈਲ ਗਿਆ। ਜਿਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਗੋਹਲਵਾੜ, ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤਾ ਗਿਆ। ਉਹ ਆਪਣੇ ਪਿਛੇ ਪਤਨੀ ਗੁਰਜੀਤ ਕੌਰ ਤੋ ਇਲਾਵਾਂ ਤਿੰਨ ਲੜਕਿਆ ਬਲਜਿੰਦਰ ਸਿੰਘ, ਹਰਿੰਦਰ ਸਿੰਘ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬੇਟੀਆ ਸੁਖਮਿੰਦਰ ਕੌਰ, ਭੁਪਿੰਦਰ ਕੌਰ ਅਤੇ ਹਰਵਿੰਦਰ ਕੌਰ ਨੂੰ ਛੱਡੇ ਗਏ।
ਸ੍ਰ ਬਲਬੀਰ ਸਿੰਘ ਗੋਹਲਵਾੜ ਦੇ ਅਕਾਲ ਚਲਾਣਾ ਕਰ ਜਾਣ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਪ੍ਰਗਟਾਇਆ। ਸੰਸਕਾਰ ਮੌਕੇ ਕਈ ਉੱਘੀਆ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਮਲਕੀਤ ਸਿੰਘ ਏ.ਆਰ, ਕੋਆਪਰੇਟ੍ਰਿਵ ਬੈਵਕ ਦੇ ਜ਼ਿਲ੍ਹਾ ਮੈਨੇਜਰ ਹਰਿੰਦਰ ਸਿੰਘ ਮਰਹਾਣਾ, ਨਰਿੰਦਰ ਸਿੰਘ ਐਮ.ਜੀ.ਏ, ਜਜਬੀਰ ਸਿੰਘ ਵਾਲੀਆ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੋਵਾਲਾ, ਕਾਂਗਰਸ ਦੇ ਸੀਨੀਅਰ ਆਗੂ ਗੁਰਮਿੰਦਰ ਸਿੰਘ ਰਟੋਲ, ਸਾਬਕਾ ਚੇਅਰਮੈਨ ਅਮਰੀਕ ਸਿੰਘ ਪੱਖੋਕੇ, ਦਲਬੀਰ ਸਿੰਘ ਜਹਾਂਗੀਰ, ਦਮਨਜੀਤ ਸਿੰਘ ਆਦਿ ਹਾਜ਼ਰ ਸਨ। ਵਿਛੜੀ ਆਤਮਾ ਦੀ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ 19 ਅਪਰੈਲ ਨੂੰ ਦੁਪਹਿਰ 12:30 ਵਜੇ ਤੋਂ 1:30 ਵਜੇ ਉਨ੍ਹਾਂ ਦੇ ਜੱਦੀ ਪਿੰਡ ਗੋਹਲਵਾੜ ਤਰਨਤਾਰਨ, ਗੁਰਦੁਆਰਾ ਦਿਵਾਨ ਹਾਲ ਦਰਬਾਰ ਸਾਹਿਬ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …