ਖੋਖਾ ਮਾਰਕੀਟ ਦੇ ਦੁਕਾਨਦਾਰਾਂ ਨੇ ਕੀਤੀ ਪੱਕੀਆਂ ਦੁਕਾਨਾਂ ਬਣਾ ਕੇ ਦੇਣ ਦੀ ਮੰਗ

ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਦੁਕਾਨਦਾਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਕਰਵਾਉਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਇੱਥੋਂ ਦੇ ਫੇਜ਼-1 ਸਥਿਤ ਗੁਰੂ ਨਾਨਕ ਖੋਖਾ ਮਾਰਕੀਟ ਦੇ ਦੁਕਾਨਦਾਰਾਂ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਮੰਗ ਕੀਤੀ ਕਿ ਖੋਖਾ ਮਾਰਕੀਟ ਦੇ ਦੁਕਾਨਦਾਰਾਂ ਨੂੰ ਪੱਕੀਆਂ ਦੁਕਾਨਾਂ ਬਣਾ ਕੇ ਦਿੱਤੀਆਂ ਜਾਣ। ਜਿਸ ਦਾ ਉਹ ਕਿਸ਼ਤਾਂ ਵਿੱਚ ਮੁੱਲ ਤਾਰਨ ਲਈ ਵੀ ਤਿਆਰ ਹਨ। ਸਿਹਤ ਮੰਤਰੀ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਕੇ ਪਹਿਲ ਦੇ ਆਧਾਰ ’ਤੇ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਦੁਕਾਨਦਾਰਾਂ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਉਹ ਕਾਫ਼ੀ ਲੰਮੇ ਸਮੇਂ ਤੋਂ ਟੀਨ ਦੇ ਖੋਖੇ ਬਣਾ ਕੇ ਦੁਕਾਨਾਂ ਚਲਾ ਰਹੇ ਹਨ। ਬਰਸਾਤ ਦੇ ਦਿਨਾਂ ਵਿੱਚ ਟੀਕਾਂ ਦੀ ਛੱਤ ਚੋਣ ਕਾਰਨ ਸਾਰਾ ਸਮਾਨ ਖ਼ਰਾਬ ਹੋ ਜਾਂਦਾ ਹੈ। ਉਂਜ ਵੀ ਹੁਣ ਤੱਕ ਕਾਫੀ ਦੁਕਾਨਾਂ ਵਿੱਚ ਚੋਰੀਆਂ ਹੋ ਚੁੱਕੀਆਂ ਹਨ। ਜੇਕਰ ਉਨ੍ਹਾਂ ਨੂੰ ਪੱਕੀਆਂ ਦੁਕਾਨਾਂ ਮਿਲ ਜਾਣਗੀਆਂ ਤਾਂ ਉਹ ਆਰਥਿਕ ਪੱਖੋਂ ਵੀ ਮਜ਼ਬੂਤ ਹੋਣਗੇ ਅਤੇ ਚੋਰੀਆਂ ਦਾ ਵੀ ਡਰ ਨਹੀਂ ਰਹੇਗਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਰਾਕੇਸ਼ ਕੁਮਾਰ ਰਿੰਕੂ, ਸੁਨੀਲ ਪਿੰਕਾ, ਮਨਜੀਤ ਸਿੰਘ, ਸ਼ਾਮ ਸਿੰਘ, ਸ਼ਮਸ਼ੇਰ ਸਿੰਘ, ਪਰਮਿੰਦਰ ਸਿੰਘ, ਮੁਨੀਸ਼ ਅਤੇ ਵਿਜੈ ਪਾਲ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…