nabaz-e-punjab.com

ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਵੀ ਖੁੱਲਣ ਦੁਕਾਨਾਂ ਤੇ ਹੋਰ ਅਦਾਰੇ: ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਸਮਾਜਸੇਵੀ ਆਗੂ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਲਾਕਡਾਊਨ-4 ਦੌਰਾਨ ਮੁਹਾਲੀ ਸ਼ਹਿਰ ਅਤੇ ਆਸਪਾਸ ਇਲਾਕੇ ਵਿੱਚ ਦੁਕਾਨਦਾਰਾਂ ਅਤੇ ਹੋਰਨਾਂ ਅਦਾਰਿਆਂ ਨੂੰ ਚੰਡੀਗੜ੍ਹ ਪੈਟਰਨ ’ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਬੁਰੀ ਤਰ੍ਹਾਂ ਆਰਥਿਕ ਸੰਕਟ ਦੀ ਮਾਰ ਹੇਠ ਆਏ ਵਪਾਰੀ ਵਰਗ ਨੂੰ ਥੋੜ੍ਹੀ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਕਾਰੋਬਾਰੀਆਂ ਤੇ ਲਗਾਈਆਂ ਗਈਆਂ ਬੰਦਸ਼ਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਪਣੇ ਕਾਰੋਬਾਰੀਆਂ ਨੂੰ ਰਾਹਤ ਦਿੰਦਿਆਂ ਦੁਕਾਨਾਂ ਖੋਲ੍ਹਣ ਸਬੰਧੀ ਲਾਗੂ ਕੀਤੇ ਗਏ ਆਡ ਈਵਨ ਦੇ ਹੁਕਮ ਵਾਪਿਸ ਲੈ ਲਏ ਗਏ ਹਨ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਸ਼ਾਸ਼ਕੀ ਦਫ਼ਤਰਾਂ ਨੂੰ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਗਈ ਹੈ ਪ੍ਰੰਤੂ ਜ਼ਿਲ੍ਹਾ ਮੁਹਾਲੀ ਵਿੱਚ ਦੁਕਾਨਦਾਰਾਂ ਤੇ ਜਿੱਥੇ ਆਡ ਈਵਨ ਦੀ ਵਿਵਸਥਾ ਪਹਿਲਾਂ ਵਾਂਗ ਹੀ ਲਾਗੂ ਹੈ ਉੱਥੇ ਕੇਂਦਰ ਅਤੇ ਪੰਜਾਬ ਸਰਕਾਰ ਵਲੋੱ ਜਾਰੀ ਕੀਤੇ ਗੲ ਨੋਟਿਫਿਕੇਸ਼ਨਾਂ ਵਿੱਚ ਵਿਦਿਅਕ ਅਦਾਰਿਆਂ ਦੇ ਪ੍ਰਸ਼ਾਸਕੀ ਦਫ਼ਤਰਾਂ ਨੂੰ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੇ ਜਾਣ ਦੇ ਬਾਵਜੂਦ ਜ਼ਿਲ੍ਹਾ ਮੁਹਾਲੀ ਵਿੱਚ ਇਨ੍ਹਾਂ ਅਦਾਰਿਆਂ ਨੂੰ ਆਪਣੇ ਦਫ਼ਤਰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਵਿਦਿਅਕ ਅਦਾਰਿਆਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨ ਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਹੁਣ ਜਦੋਂ ਸਰਕਾਰ ਵੱਲੋਂ ਉਹਨਾਂ ਅਦਾਰਿਆਂ ਨੂੰ ਆਨਲਾਈਨ ਪੜਾਈ ਦੌਰਾਨ ਫੀਸਾਂ ਲੈਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਤਾਂ ਪ੍ਰਸ਼ਾਸ਼ਨ ਨੂੰ ਵੀ ਚਾਹੀਦਾ ਹੈ ਕਿ ਉਨ੍ਹਾਂ ਨੂੰ ਦਫ਼ਤਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਫੀਸਾਂ ਲੈਣ ਦੇ ਸਮਰਥ ਹੋਣ।
ਦੁਕਾਨਦਾਰਾਂ ਤੇ ਲਾਗੂ ਆਡ ਈਵਨ ਵਿਵਸਥਾ ਬਾਰੇ ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋੱ ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ ਵਾਲਿਆਂ (ਜਿਹੜੇ ਸੋਸ਼ਲ ਡਿਸਟੈਂਸਿੰਗ ਦੇ ਰਾਹ ਦੀ ਸਭ ਤੋਂ ਵੱਡੀ ਰੁਕਾਵਟ ਹਨ) ਦੇ ਖਿਲਾਫ ਤਾਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਪਰੰਤੂ ਦੁਕਾਨਦਾਰਾਂ ਨੂੰ ਰੋਜਾਨਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸ਼ੋਅਰੂਮਾਂ ਦੇ ਕਿਰਾਏ ਲੱਖਾਂ ਵਿੱਚ ਹਨ ਅਤੇ ਪਿਛਲੇ ਦੋ ਮਹੀਨਿਆਂ ਦੌਰਾਨ ਦੁਕਾਨਦਾਰ ਪੂਰੀ ਤਰ੍ਹਾਂ ਕੱਖੋਂ ਹੌਲੇ ਹੋ ਗਏ ਹਨ। ਉਹਨਾਂ ਕਿਹਾ ਕਿ ਇੱਕ ਦਿਨ ਛੱਡ ਕੇ ਦੁਕਾਨਾਂ ਖੁਲ੍ਹਣ ਕਾਰਨ ਗ੍ਰਾਹਕ ਮਾਰਕੀਟਾਂ ਵਿੱਚ ਨਹੀਂ ਆਉੱਦਾ ਅਤੇ ਚੰਡੀਗੜ੍ਹ ਜਾਣ ਲੱਗ ਗਿਆ ਹੈ ਜਿਸ ਕਾਰਨ ਦੁਕਾਨਦਾਰਾਂ ਤੇ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਹਲਕਾ ਵਿਧਾਇਕ ਅਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਮੰਗ ਕੀਤੀ ਹੈ ਕਿ ਉਹ ਇਸ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਗੱਲ ਕਰਕੇ ਮੁਹਾਲੀ ਵਿੱਚ ਵੀ ਦੁਕਾਨਦਾਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਚੰਡੀਗੜ੍ਹ ਪੈਟਰਨ ਤੇ ਛੂਟਾਂ ਅਤੇ ਸਹੂਲਤਾਂ ਮੁਹਈਆ ਕਰਵਾਉਣ, ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲੇ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…