ਪ੍ਰਾਪਰਟੀ ਟੈਕਸ ਅਦਾ ਨਾ ਕਰਨ ਵਾਲਿਆਂ ਦੀਆਂ ਦੁਕਾਨਾਂ ਕੀਤੀਆਂ ਸੀਲ

ਮੁਹਾਲੀ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ’ਚ ਇੱਕ ਸ਼ੋਅਰੂਮ ਤੇ ਦੋ ਬੂਥ ਸੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਮੁਹਾਲੀ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲਿਆਂ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਨਗਰ ਨਿਗਮ ਦੇ ਸੁਪਰਡੈਂਟ ਅਵਤਾਰ ਸਿੰਘ ਕਲਸੀਆ ਦੀ ਅਗਵਾਈ ਹੇਠ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਵਿੱਢਦਿਆਂ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਇੱਕ ਸ਼ੋਅਰੂਮ ਅਤੇ ਦੋ ਬੂਥ ਸੀਲ ਕੀਤੇ ਗਏ। ਇਸ ਕਾਰਵਾਈ ਦੌਰਾਨ ਕਈ ਦੁਕਾਨਦਾਰਾਂ ਨੇ ਮੌਕੇ ’ਤੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਲਈ ਚੈੱਕ ਦਿੱਤੇ ਗਏ। ਜਿਸ ਕਾਰਨ ਨਿਗਮ ਨੇ ਐਨ ਮੌਕੇ ਉਨ੍ਹਾਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ਮੁਲਤਵੀ ਕਰ ਦਿੱਤੀ।
ਸ੍ਰੀ ਕਲਸੀਆ ਨੇ ਦੱਸਿਆ ਕਿ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਪ੍ਰਾਪਰਟੀ ਟੈਕਸ ਨਾ ਭਰਨ ਕਰਕੇ ਫੇਜ਼-7 ਵਿੱਚ ਐਸਸੀਐਫ਼-129, ਬੂਥ ਨੰਬਰ-31 ਅਤੇ ਬੂਥ ਨੰਬਰ-92 ਸੀਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਬੂਥ ਨੰਬਰ-116 ਦੇ ਦੁਕਾਨਦਾਰ ਵੱਲੋਂ ਮੌਕੇ ’ਤੇ ਹੀ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਬੂਥ ਨੰਬਰ-45 (ਏਟੀਐਮ) ਦੇ ਦੁਕਾਨਦਾਰ ਨੇ ਪ੍ਰਾਪਰਟੀ ਟੈਕਸ ਭਰਨ ਲਈ ਤਿੰਨ ਦਿਨ ਦੀ ਮੋਹਲਤ ਮੰਗੀ ਗਈ। ਇਸੇ ਤਰ੍ਹਾਂ ਬੂਥ ਨੰਬਰ-7, 8 ਅਤੇ 287 ਦੇ ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਭਰਨ ਲਈ ਚੈੱਕ ਜਮਾਂ ਕਰਵਾਏ ਗਏ ਹਨ ਜਦੋਂਕਿ ਬੂਥ ਨੰਬਰ-274 ਦੇ ਦੁਕਾਨਦਾਰ ਨੇ ਚੈੱਕ ਰਾਹੀਂ ਪ੍ਰਾਪਰਟੀ ਟੈਕਸ ਭਰਨ ਲਈ ਇਕ ਦਿਨ ਦਾ ਸਮਾਂ ਮੰਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇਨ੍ਹਾਂ ਦੁਕਾਨਾਂ ਨੂੰ ਸੀਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Load More Related Articles

Check Also

ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ 20,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ 20,000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ…