Nabaz-e-punjab.com

ਹੁਣ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ: ਜ਼ਿਲ੍ਹਾ ਮੈਜਿਸਟਰੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਵੀਰਵਾਰ ਨੂੰ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਭਲਕੇ 15 ਮਈ ਤੋਂ ਲਾਗੂ ਕੀਤੇ ਗਏ ਦੁਕਾਨਾਂ ਖੋਲ੍ਹਣ ਦੇ ਸੋਧੇ ਸਮੇਂ ਦੇ ਅਨੁਸਾਰ ਮੁਹਾਲੀ ਜ਼ਿਲ੍ਹੇ ਅੰਦਰ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਖੁੱਲ੍ਹਣਗੇ। ਪ੍ਰੰਤੂ ਵਾਹਨਾਂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਪਹਿਲਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਮੋਹਲਤ ਦਿੱਤੀ ਗਈ ਸੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਕਿਹਾ ਕਿ ਕੰਮ ਦੀ ਥਾਂ ’ਤੇ ਜਾਣ ਅਤੇ ਆਉਣ ਲਈ ਵਿਅਕਤੀਆਂ ਦੀ ਆਵਾਜਾਈ ਨੂੰ ਰੁਜ਼ਗਾਰਦਾਤਾ ਵੱਲੋਂ ਜਾਰੀ ਕੀਤੇ ਗਏ ਸ਼ਨਾਖ਼ਤੀ ਕਾਰਡ ਰਾਹੀਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਗਿਆ ਹੋਵੇਗੀ। ਇਸ ਤੋਂ ਇਲਾਵਾ ਕੋਈ ਵੀ ਗੈਰ ਜ਼ਰੂਰੀ ਕੰਮਾਂ ਲਈ ਬੇਲੋੜਾ ਨਹੀਂ ਘੁੰਮੇਗਾ। ਬੈਂਕਾਂ ਵਿੱਚ ਜਨਤਕ ਲੈਣ-ਦੇਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਚਾਰ ਪਹੀਆ ਵਾਹਨ ਵਿੱਚ ਸਿਰਫ਼ ਮਨਜ਼ੂਰਸ਼ੁਦਾ ਗਤੀਵਿਧੀਆਂ ਲਈ ਡਰਾਈਵਰ ਤੋਂ ਇਲਾਵਾ ਵੱਧ ਤੋਂ ਵੱਧ ਦੋ ਸਵਾਰੀਆਂ ਦੀ ਇਜਾਜ਼ਤ ਹੋਵੇਗੀ ਅਤੇ ਦੋ ਪਹੀਆ ਵਾਹਨਾਂ ’ਤੇ ਦੋ ਵਿਅਕਤੀ ਸਵਾਰ ਹੋਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ’ਤੇ ਸਬੰਧਤ ਖ਼ਿਲਾਫ਼ ਆਫ਼ਤਨ ਪ੍ਰਬੰਧਨ ਐਕਟ 2005 ਅਤੇ ਭਾਰਤੀ ਦੰਡਾਵਲੀ 1860 ਦੀਆਂ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…