nabaz-e-punjab.com

ਇੰਜੈਕਸ਼ਨ ਦੀ ਗਲਤ ਵਰਤੋਂ ਮਾਮਲੇ ਵਿੱਚ ਮਾਇਓ ਹਸਪਤਾਲ ਮੁਹਾਲੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮਾਇਓ ਹਸਪਤਾਲ ਵਿਰੁੱਧ ਮਰੀਜ਼ਾਂ ਲਈ ਰੈਮਡੇਸਿਵਰ ਇੰਜੈਕਸ਼ਨ ਦੀ ਸਟੇਟ ਸਪਲਾਈ ਦੀ ਗਲਤ ਵਰਤੋਂ ਬਾਰੇ ਮਿਲੀ ਸ਼ਿਕਾਇਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਸਪਤਾਲ ਅਥਾਰਟੀ ਨੂੰ 48 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੂੰ ਇੱਥੋਂ ਦੇ ਮਾਇਓ ਹਸਪਤਾਲ ਵਿਰੁੱਧ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਰੈਮਡੇਸਿਵਰ ਇੰਜੈਕਸ਼ਨ ਦੀ ਸਟੇਟ ਸਪਲਾਈ ਦੀ ਕਥਿਤ ਗਲਤ ਵਰਤੋਂ ਸਬੰਧੀ ਸ਼ਿਕਾਇਤ ਮਿਲੀ ਹੈ। ਅੱਜ ਦੇਰ ਸ਼ਾਮ ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਮੀਡੀਆ ਨਾਲ ਸਾਂਝੀ ਕੀਤੀ। ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਨਿਰਧਾਰਿਤ ਰੇਟਾਂ ’ਤੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾ ਰਹੇ ਰੈਮਡੇਸਿਵਰ ਇੰਜੈਕਸ਼ਨਾਂ ਨੂੰ ਹਸਪਤਾਲ ਵੱਲੋਂ ਇੰਜੈਕਸ਼ਨ ਦਿੱਤੇ ਜਾਣ ਵਾਲੇ ਮਰੀਜ਼ਾਂ ਦਾ ਰਿਕਾਰਡ ਰੱਖੇ ਬਿਨਾਂ ਵਰਤਿਆ ਜਾ ਰਿਹਾ ਹੈ ਅਤੇ ਕਥਿਤ ਤੌਰ ’ਤੇ ਟੀਕਿਆਂ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਹਸਪਤਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਹਸਪਤਾਲ ਅਥਾਰਟੀ ਨੂੰ 48 ਘੰਟਿਆਂ ਵਿੱਚ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…