nabaz-e-punjab.com

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਰਸ ਆਧਾਰ ’ਤੇ ਰੱਖੇ 24 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਮੁਹਾਲੀ ਫੇਰੀ ਦੌਰਾਨ ਸਿੱਖਿਆ ਮੰਤਰੀ ਓਪੀ ਸੋਨੀ ਨੇ ਦਿੱਤਾ ਬਣਦੀ ਕਾਰਵਾਈ ਦਾ ਭਰੋਸਾ, ਬੋਰਡ ਅਧਿਕਾਰੀਆਂ ਤੋਂ ਰਿਪੋਰਟ ਤਲਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਤੋਂ ਕਰੀਬ ਦੋ ਦਹਾਕੇ ਪਹਿਲਾਂ (6 ਤੋਂ 20 ਸਾਲ ਤੱਕ ਦਾ ਪੀਰੀਅਡ) ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ 24 ਕਰਮਚਾਰੀਆ ਨੂੰ ਹੁਣ ਉਨ੍ਹਾਂ ਦੀ ਬੋਰਡ ਵਿੱਚ ਕੀਤੀ ਗਈ ਨਿਯੁਕਤੀ ਨਿਯਮਾਂ ਤੇ ਉਲਟ ਕਹਿ ਕੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਨੀਂਦ ਉੱਡਾ ਦਿੱਤੀ ਗਈ। ਅੱਜ ਪੱਤਰਕਾਰਾਂ ਵੱਲੋਂ ਇਹ ਮਾਮਲਾ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਕੋਲ ਉਠਾਉਣ ਤੇ ਉਨ੍ਹਾਂ ਕਿਹਾ ਕਿ ਉਹ ਸਿੱਖਿਆ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਸ ਵੀ ਅਧਿਕਾਰੀ ਨੇ ਨੋਟਿਸ ਜਾਰੀ ਕੀਤੇ ਹਨ ਉਨ੍ਹਾਂ ਨੂੰ ਪੁਛਿਆ ਜਾਵੇਗਾ ਉਸ ਅਧਿਕਾਰੀ ਨੇ ਕਿਉ ਨੋਟਿਸ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਦੇ ਇਸ ਐਲਾਨ ਨਾਲ ਇਨ੍ਹਾਂ ਕਰਮਚਾਰੀਆਂ ਨੂੰ ਕੁਝ ਰਾਹਤ ਮਹਿਸੂਸ ਹੋਈ। ਦੱਸਣਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਅਪਣੇ ਕਿਸ ਕਰਮਚਾਰੀ ਦੀ ਡਿਊਟੀ ਸਮੇਂ ਮੌਤ ਹੋ ਜਾਣ ਤੇ ਸਮੇਂ ਕਰਮਚਾਰੀਆਂ ਨੂੰ ਸਰਕਾਰ ਦੀਆਂ ਜਾਰੀ ਹਦਾਇਤਾਂ ਅਨੁਸਾਰ ਤਰਸ ਅਧਾਰ ਤੇ ਨੌਕਰੀ ਪ੍ਰਦਾਨ ਕੀਤੀਆਂ ਜਾਂਦੀਆਂ ਰਹੀਆਂ ਹਨ।
ਸਿੱਖਿਆ ਬੋਰਡ ਵੱਲੋਂ ਜਾਰੀ ਨੋਟਿਸਾਂ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ ਬੋਰਡ ਨੂੰ ਪਟਿਆਲਾ ਤੋਂ ਇੱਕ ਐਡਵੋਕੇਟ ਵੱਲੋਂ ਪ੍ਰ੍ਰਾਪਤ ਸ਼ਿਕਾਇਤ ਹੋਈ ਸੀ ਕਿ ਬੋਰਡ ਵਿੱਚ ਤਰਸ ਦੇ ਆਧਾਰ ’ਤੇ ਹੋ ਰਹੀਆ ਨਿਯੁਕਤੀਆ ਵਿੱਚ ਘਪਲੇਬਾਜ਼ੀ ਹੋਈ ਹੈ। ਜਿਸ ਦੀ ਜਾਂਚ ਸੇਵਾਮੁਕਤ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬੀਸੀ ਗੁਪਤਾ ਨੂੰ ਸੌਂਪੀ ਗਈ, ਪੜਤਾਲ ਦੌਰਾਨ ਪਾਇਆ ਗਿਆ ਕਿ ਤੁਹਾਡੀ ਮਾਤਾ/ਪਿਤਾ ਵੱਲੋਂ ਹਲਫੀਆ ਬਿਆਨ ਦਿੱਤਾ ਗਿਆ ਕਿ ਉਹ ਅਰਧ ਸਰਕਾਰੀ ਜਾਂ ਸਰਕਾਰੀ ਮੁਲਾਜ਼ਮ ਹਨ। ਜਿਸ ਕਾਰਨ ਤੁਹਾਡੀ ਨਿਯੁਕਤੀ ਨਿਯਮਾਂ ਅਧੀਨ ਕਵਰ ਨਹੀਂ ਹੁੰਦੀ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਅਨਿਯਮਤਾ ਦੇ ਆਧਾਰ ਤੇ ਕਾਰਵਾਈ ਕਰਨ ਤੋਂ ਪਹਿਲਾ ਤੁਹਾਨੂੰ ਆਖਰੀ ਮੌਕਾ ਦਿੰਦੇ ਹੋਏ ਲਿਖਿਆ ਜਾਂਦਾ ਹੈ, ਤੁਸੀਂ ਆਪਣਾ ਪੱਖ 15 ਦਿਨਾ ਦੇ ਅੰਦਰ ਅੰਦਰ ਪੇਸ ਕਰੋ। ਨਹੀਂ ਤਾ ਤੁਹਾਡੇ ਵਿਰੁਧ ਪੰਜਾਬ ਸਿਵਲ ਸਰਵਿਸ ਰੂਲਜ ਅਤੇ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਤਰਸ ਆਧਾਰ ’ਤੇ ਨਿਯੁਕਤੀ ਦੇਣ ਸਬੰਧੀ ਹਦਾਇਤਾ/ਸਰਕੂਲਰ ਅਨੁਸਾਰ ਯੋਗ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਗੱਲ ਹੈ ਇਨ੍ਹਾਂ ਕਰਮਚਾਰੀਆਂ ਵਿਚੋਂ ਕਈ ਕਰਮਚਾਰੀਆਂ ਦੀ ਨਿਯੁਕਤੀ ਨੂੰ ਹਾਈ ਕੋਰਟ ਵਿੱਚ ਵੀ ਵੰਗਾਰਿਆ ਗਿਆ ਸੀ ਪਰ ਸ਼ਿਕਾਇਤ ਕਰਤਾ ਨੂੰ ਮਾਣਯੋਗ ਹਾਈ ਕੋਰਟ ਵੱਲੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਸਿੱਖਿਆ ਬੋਰਡ ਵੱਲੋਂ ਇਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਨਾਲ ਹੀ ਮਾਣਯੋਗ ਹਾਈ ਕੋਰਟ ਵਿੱਚ ਕੇਵਟ ਵੀ ਪਾਈ ਗਈ ਤਾਂ ਜੋ ਪੀੜਤ ਕਰਮਚਾਰੀਆਂ ਵੱਲੋਂ ਮਾਮਲਾ ਅਦਾਲਤ ਵਿੱਚ ਵਿਚਾਰਨ ਵੇਲੇ ਪਹਿਲਾਂ ਸਿੱਖਿਆ ਬੋਰਡ ਦਾ ਪੱਖ ਵੀ ਸੁਣਿਆ ਜਾਵੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…