ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਅਕਤੂਬਰ:
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸਮੂਹ ਇਲਾਕਾ ਨਿਵਾਸੀਆਂ ਅਤੇ ਗਰੁੱਪ ਦੇ ਵਿਦਿਆਰਥੀਆਂ ਦੀ ਸਿਹਤਯਾਬੀ ਅਤੇ ਉਨ੍ਹਾਂ ਦੇ ਸਫਲ ਭਵਿੱਖ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਯੂਨੀਵਰਸਿਟੀ ਸਕੂਲ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਯੂਨੀਵਰਸਿਟੀ ਸਕੂਲ ਆਫ ਐਜੂਕੇਸ਼ਨ ਐਂਡ ਸੋਸ਼ਲ ਸਾਇੰਸਿਜ਼, ਯੂਨੀਵਰਸਿਟੀ ਸਕੂਲ ਆਫ ਲਾਅ, ਯੂਨੀਵਰਸਿਟੀ ਸਕੂਲ ਆਫ ਮੈਨੇਜਮੈਂਟ ਸਟੱਡੀਜ਼ ਅਤੇ ਫਾਰਮਾਸਿਊਟੀਕਲ ਸਾਇੰਸਜ਼ ਦੇ ਸਮੂਹ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਸਾਂਝੇ ਤੌਰ ’ਤੇ ਉਪਰਾਲੇ ਕੀਤੇ ਗਏ। ਇਸ ਮੌਕੇ ਰਾਗੀ ਸਿੰਘਾਂ ਅਤੇ ਕਾਲਜ ਦੀਆਂ ਲੜਕੀਆਂ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਸ. ਗੁਰਵਿੰਦਰ ਸਿੰਘ ਬਾਹਰਾ ਨੇ ਮੱਥਾ ਟੇਕਿਆ ਅਤੇ ਰਿਆਤ – ਬਾਹਰਾ ਗਰੁੱਪ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂਆਂ ਅਤੇ ਮਹਾਨ ਸੰਤਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਭਾਈ ਸਾਹਿਬ ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਜੱਥਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਬਾਬਾ ਸੁਖਦੇਵ ਸਿੰਘ ਜੀ ਖਾਲਸਾ ਕਥਾ ਵਾਚਕ ਸ਼੍ਰੀ ਹਜੂਰ ਸਾਹਿਬ ਵੱਲੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਚੰਗੀ ਸਿਹਤਯਾਬੀ ਅਤੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਬੰਧਤ ਤਸਵੀਰ: 2, ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਕੀਰਤਨ ਕਰਦਾ ਕੀਰਤਨੀ ਜਥਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…