ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਗੱਦੀ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਮਹਾਨ ਗੁਰਮਤਿ ਸਮਾਗਮ 30 ਤੋਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਅਕਤੂਬਰ:
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਮਹਾਨ ਗੁਰਮਤਿ ਸਮਾਗਮ 30 ਅਕਤੂਬਰ ਤੋਂ ਲੈ ਕੇ 2 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਜੀ ਅਤੇ ਮਾਤਾ ਰਣਜੀਤ ਕੌਰ ਜੀ ਦੀ ਨਿੱਘੀ ਯਾਦ ਵਿਚ ਇਹ ਸਮਾਗਮ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਜੀ ਦੀ ਰਹਿਨੁਮਾਈ ਹੇਠ 30 ਅਕਤੂਬਰ ਨੂੰ ਸ਼ੁਰੂ ਹੋਵੇਗਾ ਅਤੇ 2 ਨਵੰਬਰ ਤਕ ਦੇਸ਼-ਵਿਦੇਸ਼ ਤੋਂ ਆਈਆਂ ਸਿੱਖ ਸੰਗਤਾਂ ਨੂੰ ਵੱਖ ਵੱਖ ਸੰਤ ਮਹਾਂਪੁਰਸ਼ਾਂ, ਰਾਗੀਆਂ ਅਤੇ ਵਿਦਵਾਨਾਂ ਦੁਆਰਾ ਗੁਰਮਤਿ ਵਿਚਾਰਾਂ ਅਤੇ ਗੁਰੂ ਜਸ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆਂ ਕਿ ਪਹਿਲੇ ਤਿੰਨ ਦਿਨ ਸਮਾਗਮ ਦਾ ਸਮਾਂ ਸਵੇਰੇ 4 ਵਜੇ ਤੋਂ ਰਾਤ 10 ਵਜੇ ਤਕ ਹੋਵੇਗਾ ਅਤੇ ਆਖਰੀ ਦਿਨ 2 ਨਵੰਬਰ ਨੂੰ ਸਮਾਗਮ ਦੀ ਸਮਾਪਤੀ ਸ਼ਾਮੀਂ 4 ਵਜੇ ਕੀਤੀ ਜਾਵੇਗੀ। ਮਿਤੀ 1 ਅਤੇ 2 ਨਵੰਬਰ ਨੂੰ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ ਅਤੇ ਚਾਰ ਦਿਨ ਹੀ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਅਤੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਵੀ ਲਗਾਇਆ ਜਾਵੇਗਾ। ਬਾਹਰੋਂ ਆਉਣ ਵਾਲੀਆਂ ਸੰਗਤਾਂ ਦੇ ਰਾਤ ਠਹਿਰਣ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਦੂਰੋਂ-ਨੇੜਿਓਂ ਆਉਣ ਵਾਲੇ ਸ਼ਰਧਾਲੂਆਂ ਦੇ ਰਤਵਾੜਾ ਸਾਹਿਬ ਪਹੁੰਚਣ ਵਾਸਤੇ ਟਰਾਂਸਪੋਰਟ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਜੀ ਵੱਲੋਂ ਸਥਾਪਤ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਟਰੱਸਟ ਦੇ ਕੇਂਦਰ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ (ਨਿਊਂ ਚੰਡੀਗੜ੍ਹ) ਦਾ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਵਿੱਚ ਅਹਿਮ ਯੋਗਦਾਨ ਰਿਹਾ ਹੈ ਅਤੇ ਹੁਣ ਇਹ ਕੇਂਦਰ ਸੰਤ ਬਾਬਾ ਲਖਬੀਰ ਸਿੰਘ ਜੀ ਦੀ ਸੁਚੱਜੀ ਅਗਵਾਈ ਵਿਚ ਨਿਸ਼ਕਾਮ ਸੇਵਾ ਕਰ ਰਿਹਾ ਹੈ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …