Nabaz-e-punjab.com

ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਵਿਅਕਤੀ ਘੱਟੋ ਘੱਟ ਦੋ ਪੌਦੇ ਜ਼ਰੂਰ ਲਗਾਵੇ: ਭਾਈ ਦਵਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਸਰਬੱਤ ਦਾ ਭਲਾ ਦੇ ਤਹਿਤ 550 ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਕੰਪਲੈਕਸ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਨੇ ਇਕ ਪੌਦਾ ਲਗਾ ਕੇ ਕੀਤੀ।ਉਨ੍ਹਾਂ ਕਿਹਾ ਕਿ ਇਕ ਤੰਦਰੁਸਤ ਇਨਸਾਨ ਹੀ ਆਪਣੀ ਮੰਜ਼ਲ ਪ੍ਰਾਪਤ ਕਰਨ ਲਈ ਨਿਰਵਿਘਨ ਕੋਸ਼ਿਸ਼ ਕਰ ਸਕਦਾ ਹੈ ਅਤੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਦੋ ਪੌਦੇ ਲਗਾਉਣੇ ਚਾਹੀਦੇ ਹਨ।
ਇਹ ਜਾਣਕਾਰੀ ਦਿੰਦਿਆਂ ਟਰੱਸਟ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਆਪਣੇ ਆਲੇ ਦੁਆਲੇ ਪੌਦੇ ਲਗਾਉਣੇ ਚਾਹੀਦੇ ਹਨ। ਘਰ ਦੀ ਰਸੋਈ, ਗਾਰਡਨ, ਘਰ ਦਾ ਵਿਹੜਾ, ਦਫ਼ਤਰ, ਗੁਰਦੁਆਰਾ ਸਾਹਿਬ ਅਤੇ ਹੋਰ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨੀ ਚਾਹੀਦੀ ਹੈ।
ਇਸ ਮੌਕੇ ਟਰੱਸਟੀ ਸੁਖਦੀਪ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ, ਸੀਈਓ ਡਾ. ਗਗਨਦੀਪ ਸਿੰਘ ਸਚਦੇਵਾ, ਮੈਡੀਕਲ ਡਾਇਰੈਕਟਰ ਡਾ. ਗੁਰਮੀਤ ਸਿੰਘ, ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਵੀ ਹਸਪਤਾਲ ਕੰਪਲੈਕਸ ਵਿੱਚ ਆਪਣੇ ਸਟਾਫ਼ ਮੈਂਬਰਾਂ ਨਾਲ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸੰਭਾਲ ਕਰਨ ਦਾ ਪ੍ਰਣ ਕੀਤਾ। ਇਸ ਮੌਕੇ ਡਾ. ਨੀਰਜ, ਡਾ. ਮਨਦੀਪ ਸਿੰਘ, ਡਾ. ਖੁਸ਼ਪ੍ਰੀਤ , ਡਾ. ਅਮਨਦੀਪ ਕੌਰ, ਡਾ ਹਰਪ੍ਰੀਤ ਸਿੰਘ, ਡਾ ਉਮੰਗ ਵਰਮਾ, ਡਾ. ਮੋਹਿਤ ਵਾਲੀਆ, ਡਾ. ਜਸਲੀਨ ਕੌਰ, ਡਾ. ਰਾਜੀਵ ਗੋਇਲ, ਡਾ. ਰੋਜ਼ੀ, ਡਾ ਮਨੀਸ਼, ਡਾ ਨਿਸ਼ਾਨ ਸਚਦੇਵਾ ਸਮੇਤ ਟਰੱਸਟ ਦੇ ਸਮੂਹ ਮੈਂਬਰ ਅਤੇ ਹਸਪਤਾਲ ਦਾ ਸਟਾਫ਼ ਵੀ ਵੱਡੀ ਗਿਣਤੀ ਵਿੱਚ ਮੌਜੂਦ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…