ਸ੍ਰੀ ਗੁਰੂ ਨਾਨਕ ਦੇਵ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰਵੀਨ ਸਿੰਘ ਪ੍ਰੀਤ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਦਾ ਜੀਵਨ ਬ੍ਰਿਤਾਂਤ ਅਤੇ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸਰਵਣ ਕਰਵਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਨੇ ਗੁਰੂ ਸਾਹਿਬ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਤੋਂ ਜਾਣੂ ਕਰਵਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਉਚਾਰਨ ਧੁਰ ਕੀ ਬਾਣੀ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਕੁਲਵਿੰਦਰ ਸਿੰਘ, ਭਾਈ ਹਰਮਨਜੀਤ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਬੀਬੀ ਹਰਜਿੰਦਰ ਕੌਰ, ਭਾਈ ਗੁਰਵਿੰਦਰ ਸਿੰਘ, ਹਰਜੱਸ ਕੀਰਤਨੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਲੋੜਵੰਦਾਂ ਦੀ ਸੁਵਿਧਾ ਲਈ …