ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਅਤੇ ਗੁਰਮਤਿ ਸਮਾਗਮ ਜਾਰੀ ਰਹੇ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿਖੇ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਦੇ ਪ੍ਰਧਾਨ ਅਜੀਤ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਮਾਤਾ ਸਾਹਿਬ ਕੌਰ ਅਤੇ ਬੀਬੀ ਭਾਨੀ ਇਸਤਰੀ ਸਤਿਸੰਗ ਸਭਾ ਵੱਲੋਂ ਪਾਇਆ ਗਿਆ। ਉਪਰੰਤ ਗੁਰਮਤਿ ਸਮਾਗਮ ਕੀਤਾ ਗਿਆ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 345ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਅਮਰੀਕ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਨੌਵੇਂ ਪਾਤਸ਼ਾਹ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਦੱਸਿਆ।
ਇਸ ਮੌਕੇ ਭਾਈ ਧਰਮ ਸਿੰਘ ਮਾਹੀ, ਭਾਈ ਗੁਰਦੀਪ ਸਿੰਘ, ਭਾਈ ਓਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਜੁਝਾਰ ਸਿੰਘ, ਭਾਈ ਗਗਨਦੀਪ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…