ਸਬ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਮਾਜਰੀ ਥਾਣੇ ਦੇ ਐਸਐਚਓ ਦਾ ਅਹੁਦਾ ਸੰਭਾਲਿਆ

ਨਸ਼ਾ ਵੇਚਣ ਅਤੇ ਗ਼ੈਰ ਕਾਨੂੰਨੀ ਮਾਈਨਿੰਗ ਦੇ ਦੋਸ਼ੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਸਿਮਰਨਜੀਤ ਸਿੰਘ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 9 ਮਾਰਚ:
ਬਲਾਕ ਮਾਜਰੀ ਥਾਣਾ ਦੇ ਐਸਐਚਓ ਗੁਰਸੇਵਕ ਸਿੰਘ ਦਾ ਇੱਥੋਂ ਤਬਾਦਲਾ ਹੋਣ ਉਪਰੰਤ ਉਨ੍ਹਾਂ ਦੀ ਥਾਂ ’ਤੇ ਨਵੇਂ ਥਾਣਾ ਮੁਖੀ ਸਬ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਆਈ ਸਿਮਰਨਜੀਤ ਸਿੰਘ ਨੇ ਕਿਹਾ ਕਿ ਘਾੜ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਬਲਾਕ ਮਾਜਰੀ ਥਾਣੇ ਅਧੀਨ ਪੈਂਦੇ ਪਿੰਡਾਂ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਸਖ਼ਤ ਖ਼ਿਲਾਫ਼ ਕਾਰਵਾਈ ਕਰਨਾ ਉਨ੍ਹਾਂ ਦਾ ਪਹਿਲਾ ਉਦੇਸ਼ ਹੈ ਤਾਂ ਜੋ ਜੁਆਨੀ ਨੂੰ ਬਚਾਇਆ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਗਲਤ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸ.ਆਈ ਸਿਮਰਨਜੀਤ ਸਿੰਘ ਨੇ ਇਲਾਕਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਲਾਕੇ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ

ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਚਰਚਾ ਨਬਜ਼-ਏ-ਪੰਜਾਬ,…