Share on Facebook Share on Twitter Share on Google+ Share on Pinterest Share on Linkedin ਵਿਧਾਇਕ ਸਿੱਧੂ ਤੇ ਕਾਂਗਰਸ ਆਗੂ ਢਿੱਲੋਂ ਵੱਲੋਂ ਖੂਨਦਾਨੀਆਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਯੂਥ ਐਸੋਸੀਏਸ਼ਨ ਆਫ ਇੰਡੀਆ ਅਤੇ ਪੁਕਾਰ ਫਾਊਡੇਸ਼ਨ ਮੁਹਾਲੀ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਲਕਾ ਵਿਧਾਇਕ ਮੋਹਾਲੀ ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇੇ। ਖੂਨਦਾਨ ਕੈਂਪ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਅੱਖਾਂ ਦਾ ਹਸਪਤਾਲ ਸੋਹਾਣਾ ਵਲੋਂ ਡਾਕਟਰਾਂ ਦੀ ਟੀਮ ਪਹੁੰਚੀ ਹੋਈ ਸੀ। ਇਸ ਖੁੂਨਦਾਨ ਕੈਂਪ ਵਿੱਚ 75 ਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਖੂਂਨਦਾਨ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨਦਾਨ ਬਹੁਤ ਵੱਡਾ ਦਾਨ ਹੈ। ਇਕ ਯੂਨਿਟ ਖੂਨ ਦੇ ਕੇ ਅਸੀਂ ਇਕ ਜ਼ਿਦੰਗੀ ਦਾ ਬਚਾਅ ਕਰ ਲੈਂਦੇ ਹਾਂ। ਉਨ੍ਹਾਂ ਇਸ ਮੌਕੇ ਖੁੂਨਦਾਨ ਕਰਨ ਵਾਲਿਆਂ ਦੀ ਸਰਟੀਫਿਕੇਟ ਅਤੇ ਮੈਮੈਟੋਂ ਦੇ ਕੇ ਹੋਸਲਾ ਅਫਜ਼ਾਈ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਯੂਥ ਐਸੋਸੀਏਸ਼ਨ ਆਫ਼ ਇੰਡੀਆਂ ਅਤੇ ਪੁਕਾਰ ਫਾਊਂਡੇਸ਼ਨ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਸਾਨੂੰ ਸਮਾਜ ਸੇਵਾ ਦਾ ਆਪਣਾ ਫਰਜ਼ ਨਿਭਾਉਂਦੇ ਹੋਏ ਅਜਿਹੇ ਲੋਕ ਭਲਾਈ ਦੇ ਕਾਰਜ਼ ਕਰਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵਲੋਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਦੀਪਇੰਦਰ ਸਿੰੰਘ ਢਿੱਲੋਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਲਾਲੀ, ਪੁਕਾਰ ਫਾਉੂਂਡੇਸ਼ਨ ਤੋਂ ਅਵਤਾਰ ਵਾਲੀਆ, ਗੁਰਵਿੰੰਦਰ ਸਿੰਘ, ਹਰਕੇਸ਼ ਚੰਦ ਮੱਛਲੀ ਕਲਾਂ ਰਾਜਸੀ ਸਕੱਤਰ ਹਲਕਾ ਵਿਧਾਇਕ, ਇਕਬਾਲ ਸਿੰਘ ਡੇਰਾਬੱਸੀ ਸਾਬਕਾ ਮੀਤ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ, ਯੂਥ ਆਗੂ ਗੁਰਜੀਤ ਸਿੰਘ ਬਿੱਲਾ, ਲੱਕੀ ਸੈਣੀ, ਰਿੰਕੂ ਗੁੱਜਰ, ਤਰਲੋਚਨ ਸਿੰਘ ਸੈਣੀ, ਹਰਬੰਸ ਸਿੰਘ, ਹਰਦੀਪ ਸ਼ਰਮਾ, ਗੁਰਪ੍ਰੀਤ ਸਿੰਘ, ਰਜੀਵ ਸੋਨੀ, ਪ੍ਰਭਜੋਤ ਰਿੰਕੀ, ਮਨੋਜ ਪੰਨੂ, ਗਗਨਦੀਪ ਕੰਬੋਜ, ਮੇਜ਼ਰ ਬਡਾਲੀ, ਪ੍ਰੀਤ ਇੰਦਰ ਸਿੰਘ, ਬਲਜੀਤ ਸਿੰਘ, ਗਾਇਕ ਕੁਲਬੀਰ ਸੈਣੀ ਅਤੇ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ