nabaz-e-punjab.com

ਪੁਲਵਾਮਾ ਹਮਲੇ ਕਾਰਨ ਬਲਬੀਰ ਸਿੱਧੂ ਵਲੋਂ ਲਾਹੌਰ ਦੌਰਾ ਰੱਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਫਰਵਰੀ:
ਜੰਮੂ-ਕਸ਼ਮੀਰ ਵਿਚ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਹੋਏ ਹਮਲੇ ਉਪਰੰਤ ਪਸ਼ੂ ਪਾਲਣ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਲਾਹੌਰ ਵਿਖੇ ਹੋਣ ਵਾਲੀ ਇੰਟਰਨੈਸ਼ਨਲ ਬੁਫੈਲੋ ਕਾਂਗਰਸ ਲਈ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ ਦਿੱਤਾ ਹੈ।
ਇਸ ਬਾਰੇ ਖੁਲਾਸਾ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਆਫ ਐਨੀਮਲ ਐਂਡ ਵੈਟਰਨਰੀ ਸਾਇੰਸਜ਼, ਲਾਹੌਰ ਵਲੋਂ ਇੰਟਰਨੈਸ਼ਨਲ ਬੂਫੈਲੋ ਕਾਂਗਰਸ 18 ਤੋਂ 20 ਫਰਵਰੀ ਤੱਕ ਕਰਵਾਈ ਜਾ ਰਹੀ ਹੈ। ਜਿਸ ਵਿਚ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦੇ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਹਿੱਸਾ ਲੈਣ ਲਈ ਉਹ ਸੂਬੇ ਦੇ ਅਗਾਂਹਵਧੂ ਕਿਸਾਨਾਂ ਨਾਲ ਵਿਸ਼ੇਸ਼ ਤੌਰ ‘ਤੇ ਜਾਣਾ ਸੀ ਪਰੰਤੂ ਪਾਕਿਸਤਾਨ ਦੇ ਅੱਤਵਾਦੀ ਜਥੇਬੰਦੀ ਜੈਸ਼-ਏ-ਮਹੁੰਮਦ ਵਲੋਂ ਪੁਲਵਾਮਾ ਵਿਖੇ ਸੀ.ਆਰ.ਪੀ.ਐਫ. ਦੇ ਕਾਫਲੇ ’ਤੇ ਕੀਤੇ ਹਮਲੇ ਵਿਚ 41 ਜਵਾਨਾਂ ਦੇ ਸ਼ਹੀਦ ਹੋਣ ਉਪਰੰਤ ਉਨ੍ਹਾਂ ਇਹ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਪੁਲਵਾਮਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਅਮਨ-ਸ਼ਾਂਤੀ ਦੇ ਵਿਰੋਧੀ ਤੱਤਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸੱਟ ਮਾਰਨ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਜਿਸ ਦੀ ਏਕਤਾ ਤੇ ਸਦਭਾਵਨਾ ਦੀ ਤਾਕਤ ਅੱਗੇ ਇਹ ਸੰਗਠਨ ਆਪਣੇ ਨਾਪਾਕ ਮਨਸੂਬਿਆਂ ਨੂੰ ਹਾਸਲ ਕਰਨ ਵਿਚ ਕਦੇ ਸਫਲ ਨਹੀਂ ਹੋ ਸਕਦੇ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰਾ ਦੇਸ਼ ਸ਼ਹੀਦ ਪਰਿਵਾਰਾਂ ਦੇ ਨਾਲ ਮੋਢੇ ਨਾਲ ਮੋੱਢਾ ਜੋੜ ਕੇ ਖੜ੍ਹਾ ਹੈ।ਇਸ ਹਮਲੇ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤੇ ਗਿਆ ਜਿਸ ਨੂੰ ਸਾਰੀਆਂ ਰਾਜਸੀ ਧਿਰਾਂ ਨੇ ਸਮਰਥਨ ਦੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

Load More Related Articles
Load More By Nabaz-e-Punjab
Load More In Important Stories

Check Also

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ?

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹਮਲਾਵਰਾਂ ਨੇ ਕਿੱਥੇ ਛੁਪਾਏ ਹਥਿਆਰ? ਗੈਂਗਸਟਰ ਗੋਲਡੀ ਬਰਾੜ ਦੇ ਜੀਜਾ ਗ…