Nabaz-e-punjab.com

ਸਿੱਧੂ ਦੇ ਨਜ਼ਦੀਕੀ ਸਾਥੀ ਅਮਰੀਕ ਸਿੰਘ ਪਿੰਡ ਕੰਬਾਲਾ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਬਲਬੀਰ ਸਿੰਘ ਸਿੱਧੂ ਦੇ ਨਜ਼ਦੀਕੀ ਸਾਥੀ ਅਤੇ ਸਮਾਜ ਸੇਵੀ ਆਗੂ ਅਤੇ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਅਮਰੀਕ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਕੰਬਾਲਾ ਦਾ ਸਰਪੰਚ ਚੁਣਿਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚਾਂ ਅਤੇ ਨੰਬਰਦਾਰਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਆਪਸੀ ਸਹਿਮਤੀ ਨਾਲ ਪਿੰਡ ਦੀ ਸਮੁੱਚੀ ਪੰਚਾਇਤ ਚੁਣੀ ਗਈ। ਪਿੰਡ ਕੰਬਾਲਾ ਦੀ ਇਸ ਅੱਠ ਮੈਂਬਰੀ ਟੀਮ ਵਿੱਚ ਦਲਿਤ ਸਰਪੰਚ ਅਮਰੀਕ ਸਿੰਘ ਸਮੇਤ ਤਿੰਨ ਦਲਿਤ ਪੰਚ ਗਿਆਨ ਸਿੰਘ, ਬਲਵਿੰਦਰ ਸਿੰਘ ਅਤੇ ਰਾਜਵਿੰਦਰ ਕੌਰ ਸ਼ਾਮਲ ਹਨ ਜਦੋਂਕਿ ਬੀਸੀ ਵਰਗ ’ਚੋਂ ਰੌਸ਼ਨ ਖਾਨ ਨੂੰ ਪੰਚ ਚੁਣਿਆ ਗਿਆ ਹੈ ਅਤੇ ਜਨਰਲ ਵਰਗ ’ਚੋਂ ਹਰਦੀਪ ਸਿੰਘ, ਕੁਲਦੀਪ ਕੌਰ ਅਤੇ ਭਜਨ ਕੌਰ ਨੂੰ ਵੀ ਪੰਚ ਚੁਣਿਆ ਗਿਆ ਹੈ।
ਇਸ ਮੌਕੇ ਨੰਬਰਦਾਰ ਜਰਨੈਲ ਸਿੰਘ, ਸਾਬਕਾ ਸਰਪੰਚ ਜਗੀਰ ਸਿੰਘ, ਅਮਰਜੀਤ ਸਿੰਘ, ਅਜਾਇਬ ਸਿੰਘ, ਸਾਬਕਾ ਪੰਚ ਮਨੋਹਰ ਸਿੰਘ, ਹਰਜੀਤ ਸਿੰਘ, ਮੋਹਨ ਸਿੰਘ ਅਤੇ ਡਾਕਟਰ ਹਰਚੰਦ ਸਿੰਘ ਵੀ ਹਾਜ਼ਰ ਸਨ। ਪਿੰਡ ਦੇ ਇਕੱਠ ਵਿੱਚ ਸਰਬਸੰਮਤੀ ਨਾਲ ਸਰਪੰਚ ਬਣੇ ਅਮਰੀਕ ਸਿੰਘ ਕੰਬਾਲਾ ਨੇ ਸਮੁੱਚੇ ਪਿੰਡ ਵਾਸੀਆਂ ਅਤੇ ਮੋਹਤਬਰ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਦੇ ਵੀ ਪਿੰਡ ਵਾਸੀਆਂ ਦਾ ਭਰੋਸਾ ਟੁੱਟਣ ਨਹੀਂ ਦੇਣਗੇ ਅਤੇ ਹਮੇਸ਼ਾ ਹੀ ਪਿੰਡ ਕੰਬਾਲਾ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦੇਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…