Share on Facebook Share on Twitter Share on Google+ Share on Pinterest Share on Linkedin ਸਿੱਧੂ ਨੇ 14ਵੇਂ ਵਿੱਤ ਕਮਿਸ਼ਨ ਤਹਿਤ 73 ਪਿੰਡਾਂ ਦੇ ਵਿਕਾਸ ਲਈ 11 ਕਰੋੜ 82 ਲੱਖ ਦੀ ਗਰਾਂਟ ਦੇ ਚੈੱਕ ਵੰਡੇ ਮੁਹਾਲੀ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਪੂਰੇ ਕੀਤੇ ਜਾਣਗੇ: ਬਲਬੀਰ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ: ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 14ਵੇਂ ਵਿੱਤ ਕਮਿਸ਼ਨ ਤਹਿਤ 73 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਦੇ ਚੈੱਕ ਕਰਨ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਮੁਹਾਲੀ ਤੇ ਖਰੜ ਦੇ 66 ਪਿੰਡਾਂ ਨੂੰ 10 ਕਰੋੜ 89 ਲੱਖ 91 ਹਜ਼ਾਰ 646 ਰੁਪਏ ਅਤੇ ਮਾਜਰੀ ਬਲਾਕ ਦੇ 7 ਪਿੰਡਾਂ ਨੂੰ 92 ਲੱਖ 68 ਹਜ਼ਾਰ 507 ਰੁਪਏ (11 ਕਰੋੜ 82 ਲੱਖ 60 ਹਜ਼ਾਰ 153 ਰੁਪਏ) ਦੇ ਚੈੱਕ ਵੰਡੇ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੀ ਗੱਲ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਕਿਸਾਨਾਂ ਲਈ ਘਾਤਕ ਸਾਬਤ ਹੋਣਗੇ। ਇਸ ਲਈ ਕੈਪਟਨ ਸਰਕਾਰ ਨੇ ਵਿਧਾਨ ਸਭਾ ਵਿੱਚ ਇਨ੍ਹਾਂ ਬਿੱਲਾਂ ਵਿਰੁੱਧ ਮਤਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾ ਰਾਖੀ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਕਰਦੀ ਰਹੇਗੀ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਪਿੰਡਾਂ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਵੰਡਣ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਪਿੰਡਾਂ ਵਿੱਚ ਚਲ ਰਹੇ ਵਿਕਾਸ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਬੀਡੀਪੀਓ ਹਿਤੇਨ ਕਪਿਲਾ, ਬੀਡੀਪੀਓ ਮਾਜਰੀ ਸ੍ਰੀਮਤੀ ਜਸਪ੍ਰੀਤ ਕੌਰ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਹਨ ਸਿੰਘ ਬਠਲਾਣਾ, ਜਸਵੀਰ ਜੱਸੀ ਸਰਪੰਚ ਬੱਲੋਮਾਜਰਾ, ਗੁਰਵਿੰਦਰ ਸਿੰਘ ਬੜੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਛੱਜਾ ਸਿੰਘ ਸਰਪੰਚ ਕੁਰੜੀ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਮਨਜੀਤ ਸਿੰਘ ਰਾਣਾ ਬਹਿਲੋਲਪੁਰ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਹਰਿੰਦਰ ਸਿੰਘ ਜੋਨੀ ਸਰਪੰਚ ਗਡਾਣਾ, ਗੁਰਵਿੰਦਰ ਸਰਪੰਚ ਨੰਡਿਆਲੀ, ਭੁਪਿੰਦਰ ਸਿੰਘ ਸਰਪੰਚ ਨਗਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ