ਸਿੱਧੂ ਨੇ ਪਿੰਡ ਬਠਲਾਣਾ ਦੇ ਵਿਕਾਸ ਲਈ ਦਿੱਤਾ 9 ਲੱਖ ਦੀ ਗਰਾਂਟ ਦਾ ਚੈੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਵਿਕਾਸ ਪੱਖੋਂ ਪੂਰੇ ਪੰਜਾਬ ਵਿਚੋਂ ਸਭ ਤੋਂ ਮੋਹਰੀ ਹੈ। ਹਲਕੇ ਦੇ ਸਮੁੱਚੇ ਪਿੰਡਾਂ ਅੰਦਰ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਨਾਲ ਚਲ ਰਹੇ ਹਨ। ਵਿਧਾਇਕ ਸ੍ਰੀ ਸਿੱਧੂ ਨਜ਼ਦੀਕੀ ਪਿੰਡ ਬਠਲਾਣਾ ਵਿਖੇ ਸਾਢੇ 9 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਂਟ ਕਰਨ ਮਗਰੋਂ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਦੀ ਭਲਾਈ ਹਿੱਤ ਇਤਿਹਾਸਿਕ ਫੈਸਲੇ ਲਏ ਗਏ ਹਨ, ਜਿਸ ਸਦਕਾ ਸਮੁੱਚੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਝੰਡੇ ਹੇਠ ਲਾਮਵੰਦ ਹਨ। ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਜਪਾ ਦਾ ਅਧਾਰ ਸੂਬੇ ਵਿਚੋਂ ਖਤਮ ਹੋ ਚੁੱਕਾ ਹੈ। ਇਸ ਮੌਕੇ ਪਿੰਡ ਨਿਵਾਸੀਆਂ ਵਲੋਂ ਵਿਧਾਇਕ ਸ. ਸਿੱਧੂ ਦਾ ਪਿੰਡ ਨੂੰ ਗਰਾਂਟਾਂ ਦੇ ਗੱਫੇ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਲੇਬਰਫੈੱਡ ਪੰਜਾਬ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ, ਕਰਮਜੀਤ ਸਿੰਘ ਸਰਪੰਚ, ਵਜੀਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ, ਅਮਰਜੀਤ ਸਿੰਘ ਪੰਚ, ਗੁਰਵਿੰਦਰ ਸਿੰਘ ਬੜੀ, ਟਹਿਲ ਸਿੰਘ ਮਾਣਕਪੁਰ ਕੱਲਰ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਕਰਮ ਸਿੰਘ ਮਾਣਕਪੁਰ ਕੱਲਰ ਵੀ ਮੌਜੂਦ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…