ਨਵਾਂ ਗਰਾਓਂ ਵਿੱਚ ਸਿੱਧੂ ਧੜੇ ਨੇ ਸੰਭਾਲੀ ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਮੁਹਿੰਮ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 14 ਜਨਵਰੀ:
ਨਗਰ ਪੰਚਾਇਤ ਨਵਾਂ ਗਰਾਓਂ ਵਿੱਚ ਕੁਲਦੀਪ ਸਿੰਘ ਸਿੱਧੂ ਧੜੇ ਦੇ ਅਕਾਲੀ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਕੌਂਸਲਰਾਂ ਅਤੇ ਹੋਰ ਸੀਨੀਅਰ ਆਗੂ ਨੇ ਖਰੜ ਹਲਕੇ ਤੋਂ ਆਪ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਮੁਹਿੰਮ ਨੂੰ ਪੱਕੇ ਪੈਰੀਂ ਸੰਭਾਲ ਲਿਆ ਹੈ। ਕਿਸਾਨ ਆਗੂ ਕੁਲਦੀਪ ਸਿੰਘ ਸਿੱਧੂ, ਕੌਂਸਲਰ ਕੁਲਜਿੰਦਰ ਕੌਰ, ਗਰਜਾ ਸਿੰਘ ਅਤੇ ਮਲਕੀਤ ਸਿੰਘ ਸਿੱਧੂ ਨੇ ਅੱਜ ਆਪਣੇ ਸਾਥੀਆਂ ਸਮੇਤ ਨਵਾਂ ਗਰਾਓਂ ਕਸਬੇ ਵਿੱਚ ਨੁਕੜ ਮੀਟਿੰਗਾਂ ਕਰਕੇ ਆਪ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਕਾਸ ਪੱਖੋਂ ਨਵਾਂ ਗਰਾਓਂ ਦੀ ਨੁਹਾਰ ਬਦਲਣ ਲਈ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸੱਤਾ ਵਿੱਚ ਆਉਣਾ ਬਹੁਤ ਜਰੂਰੀ ਹੋ ਗਿਆ ਹੈ ਕਿਉਂਕਿ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਸ਼ਾਸਨ ਨੂੰ ਇਲਾਕੇ ਲੋਕ ਚੰਗੀ ਤਰ੍ਰਾਂ ਪਰਖ ਚੁੱਕੇ ਹਨ।
ਉਂਜ ਵੀ ਅੱਜ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਚੋਣ ਰੈਲੀ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਧਮਕੀਆਂ ਤੋਂ ਲੋਕ ਨੂੰ ਆਪ ਨਾਲ ਜੁੜ ਕੇ ਸਰਕਾਰੀ ਵਧੀਕੀਆਂ ਵਿਰੁੱਧ ਇਕਜੁਟ ਹੋਣ ਲਈ ਮਜਬੂਰ ਕਰ ਦਿੱਤਾ ਹੈ। ਜੂਨੀਅਰ ਬਾਦਲ ਨੇ ਅਕਾਲੀ ਦਲ ਦੇ ਟਕਸਾਲੀ ਆਗੂਆਂ ਅਤੇ ਵਫ਼ਾਦਾਰ ਵਰਕਰਾਂ ਦੀ ਤੁਲਨਾ ਖੁੰਡੇ ਹਥਿਆਰਾਂ ਨਾਲ ਕਰਦਿਆਂ ਇਹ ਚਿਤਾਵਨੀ ਦਿੱਤੀ ਕਿ ਬਾਗੀਆਂ ਲਈ ਪਾਰਟੀ ਵਿੱਚ ਕੋਈ ਥਾਂ ਨਹੀਂ ਹੈ। ਜਿਸ ਕਾਰਨ ਇਲਾਕੇ ਦੇ ਲੋਕਾਂ ਨੇ ਅਕਾਲੀ ਦਲ ਨਾਲੋਂ ਨਾਤਾ ਤੋੜਨ ਦਾ ਮਨ ਬਣਾ ਲਿਆ ਹੈ ਅਤੇ ਐਤਕੀਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸਾਈਲੈਂਟ ਰਹਿ ਕੇ ਆਪ ਦੇ ਹੱਕ ਵਿੱਚ ਫਤਵਾ ਦੇ ਕੇ ਕਰਾਂਤੀਕਾਰੀ ਇਤਿਹਾਸ ਸਿਰਜਣ ਲਈ ਉਤਾਵਲੇ ਬੈਠੇ ਹਨ। ਇਸ ਮੌਕੇ ਕਾਕਾ ਸਿੱਧੂ, ਤਰਲੋਚਨ ਸਿੰਘ, ਗੁਰਵਿੰਦਰ ਸਿੰਘ ਕਾਂਸਲ, ਮਲਕੀਤ ਸਿੰਘ ਸਿਊਂਕ ਅਤੇ ਹਰਜਿੰਦਰ ਸਿੰਘ ਪੜਛ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…