ਸਿਹਤ ਮੰਤਰੀ ਸਿੱਧੂ ਵੱਲੋਂ ਕਾਂਗਰਸ ਉਮੀਦਵਾਰ ਰੁਪਿੰਦਰ ਕੌਰ ਰੀਨਾ ਦੇ ਚੋਣ ਦਫ਼ਤਰ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਵਾਰਡ ਨੰਬਰ-5 (ਫੇਜ਼-4) ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਰੁਪਿੰਦਰ ਕੌਰ ਰੀਨਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁਹਾਲੀ ਸ਼ਹਿਰ ਦੇ ਲੋਕਾਂ ਨੂੰ ਅੰਤਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਲੋਕਾਂ ਕੋਲੋਂ ਮਿਲ ਰਹੇ ਭਾਰੀ ਸਮਰਥਨ ਅਤੇ ਸਹਿਯੋਗ ਸਦਕਾ ਕਾਂਗਰਸ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਜਦੋਂਕਿ ਵਿਰੋਧੀਆਂ ਨੂੰ ਆਪਣੀਆਂ ਜ਼ਮਾਨਤਾਂ ਬਚਾਉਣੀਆਂ ਵੀ ਅੌਖੀਆਂ ਹੋ ਜਾਣਗੀਆਂ।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਯੁਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਸਮਾਜ ਸੇਵੀ ਆਗੂ ਸੁਖਦੀਪ ਸਿੰਘ ਲਿਆਂ ਸ਼ਹਿਰ ਬਡਾਲਾ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ ਬੰਟੀ, ਜਗਵਿੰਦਰ ਸਿੰਘ ਜੱਗਾ, ਤੇਜਿੰਦਰ ਸਿੰਘ ਮਾਵੀ, ਅਮਰਜੀਤ ਸਿੰਘ ਬਰਾੜ, ਡਾ. ਗੁਰਦੀਪ ਸਿੰਘ ਵਿਰਕ, ਚਰਨਜੀਤ ਕੌਰ ਸੈਣੀ, ਰਾਧਾ ਕਿਸ਼ਨ, ਚਰਨਪ੍ਰੀਤ ਕੌਰ, ਸ਼ੇਰ ਸਿੰਘ, ਬਲਵਿੰਦਰ ਕੌਰ, ਪ੍ਰੀਤਮ ਸਿੰਘ, ਅਮਨਦੀਪ ਕੌਰ, ਕੁਲਦੀਪ ਕੌਰ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…